Monday, March 16
Shadow

ਵੋਟਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚੋਣਾਵ ਪਾਠਸ਼ਾਲਾ ਦਾ ਆਯੋਜਨ

ਨਿਹਾਲ ਸਿੰਘ ਵਾਲਾ, 24 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜ) ਦੀਆਂ ਹਦਾਇਤਾਂ ਅਨੁਸਾਰ ਅਤੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਿਵਾਤੀ ਟਿਵਾਣਾ ਦੀ ਦੇਖ ਰੇਖ ਹੇਠ ਚੋਣਾਂ ਨਾਲ ਸਬੰਧਤ ਪਾਠਸ਼ਾਲਾ ਦਾ ਆਯੋਨ ਕੀਤਾ ਗਿਆ। ਇਸ ਅਧੀਨ ਸੁਪਰਵਾਈਜ਼ਰ/ਬੀ.ਐਲ.ਓਜ ਵਰਕਰਾਂ ਨੇ ਘਰ-ਘਰ ਜਾ ਕੇ  ਵੋਟਰਾਂ ਨੂੰ ਵੋਟ ਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ।
ਸਿਵਾਤੀ ਟਿਵਾਣਾ ਨੇ ਦੱਸਿਆ ਕਿ 1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।ਸਵੀਪ ਟੀਮਾਂ ਵੱਲੋਂ ਵੋਟ ਨੂੰ ਯਕੀਨਨ ਤੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਸੁਨੇਹਾ ਦੇਣ ਲਈ, ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੋਂ ਚਲਾਇਆ ਜਾ ਰਿਹਾ ਹੈ ਜਿਸਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਵੀ ਮਿਲ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਵੋਟਰ ਜਾਗਰੂਕਤਾ ਤੋਂ ਇਲਾਵਾ ਵੋਟਾਂ ਸਬੰਧੀ ਵੋਟਰਾਂ ਦੇ ਹਰੇਕ ਤੌਰ ਦੇ ਸ਼ੰਕੇ ਦੂਰ ਕੀਤੇ ਜਾ ਰਹੇ ਹਨ।
ਉਨ੍ਹਾਂ  ਦੱਸਿਆ ਕਿ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਸਾਡਾ ਮੁਢਲਾ ਅਧਿਕਾਰ ਹੈ ਅਤੇ ਇਹ ਹਰੇਕ ਨਾਗਰਿਕ ਨੂੰ ਯਕੀਨਨ ਵਰਤਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਆਨੁਸਾਰ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨ ਕਰ ਰਿਹਾ ਹੈ ਜਿਸਦੇ ਨਤੀਜੇ ਸਾਰਥਿਕ ਸਿੱਧ ਹੋਣਗੇ।
ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਵਰਤੇ ਜਾਣ ਵਾਲੇ ਐਪ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ ਐਪ ਆਦਿ ਬਾਰੇ ਵੀ ਜਾਣਕਾਰੀ ਇਨ੍ਹਾਂ ਪ੍ਰੋਗਰਾਮਾਂ ਜਰੀਏ ਸਾਂਝੀ ਕੀਤੀ ਜਾ ਰਹੀ ਹੈ, ਯੋਗ ਉਮੀਦਵਾਰਾਂ ਦੀਆਂ ਹੁਣ ਵੀ ਵੋਟਾਂ ਬਣਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *