Thursday, November 26
Shadow

ਇਲੈਕਟੋਰਲ ਰੋਲ ਅਬਜ਼ਰਵਰ ਵਿਨੈ ਬੁਬਲਾਨੀ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ

ਬਰਨਾਲਾ, 26 ਨਵੰਬਰ     ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਨਿਯੁਕਤ ਕਮਿਸ਼ਨਰ ਪਟਿਆਲਾ ਮੰਡਲ-ਕਮ-ਇਲੈਕਟੋਰਲ ਰੋਲ ਅਬਜ਼ਰਵਰ ਸ੍ਰੀ ਵਿਨੈ ਬੁਬਲਾਨੀ ਆਈ.ਏ.ਐੱਸ. ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਸਮੇਤ ਹੋਰ ਅਧਿਕਾਰੀਆਂ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਐਸ.ਐਸ.ਆਰ. ਸਬੰਧੀ ਵੋਟਰ ਸੂਚੀਆਂ ਦੀ ਸੁਧਾਈ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਇਲੈਕਟੋਰਲ ਰੋਲ ਅਬਜ਼ਰਵਰ ਨੇ ਕਿਹਾ ਕਿ ਬਿਨਾਂ ਸੁਣਵਾਈ ਕਿਸੇ ਵੀ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਏਗੀ। ਉਨ੍ਹਾਂ ਕਿਹਾ ਕਿ ਵੋਟ ਲਈ ਹੁਣ ਹੋਰ ਦਸਤਾਵੇਜ਼ਾਂ ਦੇ ਨਾਲ- ਨਾਲ ਅਧਾਰ ਕਾਰਡ ਵੀ ਜਾਇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਜਨਮ ਮਿਤੀ ਤੇ ਰਿਹਾਇਸ਼ ਪਤੇ ਦੇ ਸਬੂਤ ਵਜੋਂ ਆਧਾਰ ਕਾਰਡ, ਜਨਮ ਸਰਟੀਫਿਕੇਟ, ਮੈਟ੍ਰਿਕ ਸਰਟੀਫਿਕੇਟ, ਜ਼ਮੀਨ ਰਿਕਾਰਡ, ਬਿਜਲੀ ਬਿੱਲ ਆਦਿ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਕੋਈ ਵੀ ਵਿਅਕਤੀ ਉਨ੍ਹਾਂ ਦੀ ਈਮੇਲ ਆਈ.ਡੀ. div.com.ptl@punjab.gov.in ਅਤੇ ਫ਼ੋਨ ਨੰਬਰ 0175-2970029 ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਨ੍ਹਾਂ ਦੇ ਬੀ.ਐਲ.ਏ. ਆਪਣੇ-ਆਪਣੇ ਬੀ.ਐਲ.ਓ. ਨਾਲ ਜ਼ਰੂਰ ਸੰਪਰਕ ਰੱਖਣ ਤਾਂ ਜੋ ਕੋਈ ਵੀ ਵਿਅਕਤੀ ਵੋਟ ਬਣਾਉਣ ਤੋਂ ਬਿਨਾਂ ਰਹਿ ਨਾ ਸਕੇ। ਉਨ੍ਹਾਂ ਇਹ ਵੀ ਕਿਹਾ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਸਾਰੇ ਐਸ.ਡੀ.ਐਮ. ਕਮ ਈ.ਆਰ.ਓ , ਚੋਣ ਤਹਿਸੀਲਦਾਰ ਰਾਮ ਜੀ ਲਾਲ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *