Monday, March 9
Shadow

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਬਰਨਾਲਾ, 21 ਸਤੰਬਰ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਿੰਡ ਸ਼ਹਿਣਾ, ਮੌੜ ਨਾਭਾ, ਉਗੋਕੇ, ਜੋਧਪੁਰ, ਭੋਤਨਾ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ।
 ਡਿਪਟੀ ਕਮਿਸ਼ਨਰ ਨੇ ਕਿਸਾਨ ਚਰਨਜੀਤ ਸਿੰਘ ਵਾਸੀ ਸ਼ਹਿਣਾ, ਮੇਜਰ ਸਿੰਘ ਵਾਸੀ ਸ਼ਹਿਣਾ, ਜਗਤਾਰ ਸਿੰਘ ਵਾਸੀ ਸ਼ਹਿਣਾ, ਪਰਮਜੀਤ ਸਿੰਘ ਵਾਸੀ ਮੌੜ ਨਾਭਾ, ਸੁਖਵੀਰ ਸਿੰਘ ਵਾਸੀ ਮੌੜ ਨਾਭਾ, ਅਤਰ ਸਿੰਘ ਵਾਸੀ ਮੌੜ ਨਾਭਾ, ਜਸਵਿੰਦਰ ਸਿੰਘ ਵਾਸੀ ਮੌੜ ਨਾਭਾ, ਹਰਮੰਡਲ ਸਿੰਘ ਵਾਸੀ ਜੋਧਪੁਰ, ਬਚਿੱਤਰ ਸਿੰਘ ਵਾਸੀ ਭੋਤਨਾ, ਸੁਖਜੀਤ ਸਿੰਘ ਵਾਸੀ ਉਗੋਕੇ, ਕੁਲਦੀਪ ਸਿੰਘ ਵਾਸੀ ਉਗੋਕੇ ਨੂੰ ਪਰਾਲੀ ਪਬੰਧਨ ਕਰਨ ਲਈ ਸਨਮਾਨਿਤ ਕੀਤਾ।
ਓਨ੍ਹਾਂ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਕਿਸਾਨਾਂ ਨੂੰ ਵਾਤਾਵਰਣ-ਅਨੁਕੂਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਅਪਣਾਉਣ ਲਈ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ।
ਫ਼ਸਲਾਂ ਬਾਰੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਕਿਹਾ ਕਿਹਾ ਕਿ “ਸਰਕਾਰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਦੇ ਰਹੀ ਹੈ। ਹੈਪੀ ਸੀਡਰ, ਸੁਪਰ-ਐਸਐਮਐਸ ਨਾਲ ਲੈਸ ਕੰਬਾਈਨ, ਬੇਲਰ ਅਤੇ ਹੋਰ ਮਸ਼ੀਨਰੀ ਵਰਗੇ ਉਪਕਰਣ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਖੇਤਾਂ ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਲਈ ਤਿਆਰ ਕੀਤਾ ਜਾ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਿੱਧੂ, ਬੇਅੰਤ ਸਿੰਘ, ਡਾ. ਧਰਮਵੀਰ ਸਿੰਘ ਕੰਬੋਜ ਖੇਤੀਬਾੜੀ ਅਫ਼ਸਰ, ਸ੍ਰੀ ਬੇਅੰਤ ਸਿੰਘ ਇੰਜੀਨੀਅਰ ਗਰੇਡ—1, ਸੁਨੀਤਾ ਰਾਣੀ ਨੋਡਲ ਅਫ਼ਸਰ ਪਰਾਲੀ ਹਾਜ਼ਰ ਸਨ।

Leave a Reply

Your email address will not be published. Required fields are marked *