ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ , 2 ਮਾਰਚ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਸ ਹਰਭਜਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਜੋ ਕਿ ਦੇਸ਼ ਦਾ ਸਭ ਤੋਂ ਵੱਡਾ ਸੈਲਾਨੀਆਂ ਨੂੰ ਖਿੱਚਣ ਵਾਲਾ ਕੇਂਦਰ ਹੈ,  ਦੇ ਵਿਕਾਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਯੂਨਿਟੀ ਮਾਲ ਵਰਗੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਸ਼ਹਿਰ ਨੂੰ ਸਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸ਼ਹਿਰ ਦੇ ਵਿਕਾਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸ ਹਰਭਜਨ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।

Leave a Reply

Your email address will not be published. Required fields are marked *