ਈ ਟੀ ਓ ਨੇ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਹੈਲਥ ਐਂਡ ਵੈਲਨੈਸ ਸੈਂਟਰ ਦੀ ਬਿਲਡਿੰਗ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ / ਅੰਮ੍ਰਿਤਸਰ 25 ਅਕਤੂਬਰ 2024  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰ ਦੀ ਬਿਲਡਿੰਗ ਉਦਘਾਟਨ ਦਾ ਕਰਨ ਮੌਕੇ ਕੀਤਾ।

   ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਮਨੁੱਖ ਦੀਆਂ ਮੁੱਢਲੀਆਂ ਲੋੜਾਂ ਚ ਸਭ ਤੋਂ ਅਹਿਮ ਤੇ ਉੱਤਮ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਬਣਨ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਿਹਤ ਸਬੰਧੀ ਸਮੱਸਿਆ ਦਾ ਹੱਲ ਆਪਣੇ ਪਿੰਡ ਤੇ ਘਰ ਵਿੱਚ ਮੁਫ਼ਤ ਉਪਲੱਬਧ ਹੋਵੇਗਾਜਿੱਥੇ ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਮਾਹਿਰ ਡਾਕਟਰਾਂ ਵੱਲੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਇਸ ਇਲਾਕੇ ਵਿੱਚ ਆਉਂਦਾ ਸੀ ਤਾਂ ਡਿਸਪੈਂਸਰੀ ਦੀ ਹਾਲਤ ਮੈਨੂੰ ਰੜਕਦੀ ਸੀਸੋ ਮੈਂ ਇਸਨੂੰ ਅਪਗਰੇਡ  ਕਰਨ ਦਾ ਤੁਹਾਡੇ ਨਾਲ ਵਾਅਦਾ ਕੀਤਾ ਸੀਜਿਸ ਨੂੰ ਅੱਜ ਪੂਰਾ ਕਰਕੇ ਬੜੀ ਖੁਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਜੋ ਕਹਿੰਦੀ ਹੈਉਹ ਕਰਕੇ ਵਿਖਾਉਂਦੀ ਹੈ।

.ਟੀ.ਨੇ ਦੱਸਿਆ ਕਿ ਇਸ ਸੈਂਟਰ ਵਿੱਚ ਡਾਕਟਰ ਰੂਮਆਊਟਰੀਚ ਰੂਮਲੈਬਰਿਕਾਰਡ ਰੂਮਟਾਇਲਟਅਤੇ ਹੈਂਡੀਕੈਪ ਲੋਕਾਂ ਲਈ ਵੀ ਸਹੂਲਤਾਂ ਹੋਣਗੀਆਂ ਉਨਾਂ ਦੱਸਿਆ ਕਿ ਇਸ ਸੈਂਟਰ ਦੇ ਬਣਨ ਨਾਲ ਲੋਕਾਂ ਦੀਆਂ ਛੋਟੀਆਂ ਮੋਟੀਆਂ ਬਿਮਾਰੀਆਂ ਦਾ ਇਲਾਜ ਮੁਫ਼ਤ ਹੋਵੇਗਾ ਅਤੇ ਉਨਾਂ ਨੂੰ ਆਪਣੇ ਘਰ ਤੋਂ ਦੂਰ ਇਲਾਜ ਕਰਵਾਉਣ ਲਈ ਨਹੀਂ ਭਟਕਣਾ ਪਵੇਗਾ ਉਨਾਂ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 179 ਹੈਲਥ ਅਤੇ ਵੈਲਨੈਸ ਸੈਂਟਰ ਚਲ ਰਹੇ ਹਨ ਉਨਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਵਿਖੇ ਵੀ ਲੋਕਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ

ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ,  ਸਿਵਲ ਸਰਜਨ ਡਾ ਕਿਰਨਦੀਪ ਕੌਰਐਸ.ਐਮ.ਡਾਨੀਰਜ ਭਾਟੀਆਐਸ.ਐਮ.ਓ ਡਾਹਰਦੀਪ ਕੌਰਜਿਲ੍ਹਾ ਡਿਪਟੀ ਮਾਸ ਅਫ਼ਸਰ ਅਮਰਦੀਪ ਸਿੰਘਮਨਦੀਪ ਕੌਰ ਤੋਂ ਇਲਾਵਾ ਇਲਾਕੇ ਦੇ ਲੋਕ ਵੀ ਹਾਜ਼ਰ ਸਨ

Leave a Reply

Your email address will not be published. Required fields are marked *