Saturday, August 15
Shadow

ਪਿੰਡ ਕੰਮੇਆਣਾ ਵਿਖੇ 5 ਜੁਲਾਈ ਨੂੰ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

ਫਰੀਦਕੋਟ 4 ਜੁਲਾਈ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹੇ ਵਿੱਚ ਆਮ ਜਨਤਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਵਿਧਾ ਕੈਂਪਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿਲ੍ਹੇ ਵਿੱਚ ਪੰਜਵਾਂ ਸੁਵਿਧਾ ਕੈਂਪ ਮਿਤੀ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸ਼ੈਦੂ ਸ਼ਾਹ ਜੀ ਦੀ ਜਗ੍ਹਾ ਪਿੰਡ ਕੰਮੇਆਣਾ ਵਿਖੇ ਲਗਾਇਆ ਜਾ ਰਿਹਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

 

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਕੰਮੇਆਣਾ, ਕੋਠੇ ਰੱਤੀ ਰੋੜੀ, ਸੰਗੋ ਰੁਮਾਣਾ, ਡੱਗੋ ਰੁਮਾਣਾ, ਹਰੀਏਵਾਲਾ ਅਤੇ ਦਾਨਾ ਰੁਮਾਣਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ‘ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਵੀ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *