ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ

ਫ਼ਰੀਦਕੋਟ 19 ਅਪ੍ਰੈਲ,2024

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ/ਨੋਡਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਕਰੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਯਕੀਨੀ ਬਣਾ ਲੈਣ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਘੱਟ ਤੋ ਘੱਟ 05 ਮਾਡਲ ਪਿੰਕ ਬੂਥ, ਮਾਡਲ ਬੂਥ ਅਤੇ ਇੱਕ ਪੀ.ਡਬਲਿਊ.ਡੀ ਪੋਲਿੰਗ ਬੂਥ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋ ਰਹੀਆ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੰਗ ਵੋਟਰਾਂ ਦੀਆਂ ਵੱਧ ਤੋ ਵੱਧ ਵੋਟਾ ਬਣਵਾਈਆਂ ਜਾਣ। ਇਸ ਸਬੰਧੀ ਸਕੂਲ/ਕਾਲਜਾਂ ਮੁਖੀਆਂ ਨਾਲ ਤਾਲਮੇਲ ਕਰਕੇ ਸਕੂਲ/ਕਾਲਜਾਂ ਵਿੱਚ ਪੜਨ ਵਾਲੇ ਨੌਜਵਾਨਾ ਦੀਆਂ ਵੋਟਾਂ ਬਣ ਚੁੱਕੀਆਂ ਹਨ ਸਬੰਧੀ ਸਰਟੀਫਿਕੇਟ ਲਿਆ ਜਾਵੇ । ਜੇਕਰ ਵੋਟਾਂ ਨਹੀ ਬਣੀਆਂ ਹਨ ਜਾਂ ਘੱਟ ਬਣੀਆਂ ਹਨ ਤਾਂ ਤੁਰੰਤ ਬੀ.ਐਲ.ਓਜ਼ ਵੱਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ.ਜਗਜੀਤ ਸਿੰਘ, ਐਸ.ਡੀ.ਐਮ,ਫ਼ਰੀਦਕੋਟ ਸ੍ਰੀ ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਸ੍ਰੀਮਤੀ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਪ੍ਰਲੀਨ ਕੌਰ, ਡੀ.ਪੀ.ਆਰ.ਓ. ਫਰੀਦਕੋਟ ਗੁਰਦੀਪ ਸਿੰਘ ਮਾਨ, ਸ੍ਰੀਮਤੀ ਹਰਜਿੰਦਰ ਕੌਰ, ਤਹਿਸੀਲਦਾਰ (ਚੋਣ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *