Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਲੀਡਰਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨਾਲ ਸੀ ਜਿਸ ਵਿੱਚ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੀ ਸੀਐਮ ਮਾਨ ਨਾਲ ਗੱਲਬਾਤ ਹੋਈ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਵੀ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ਜਾਮ ਕਰ ਦਿੱਤਾ ਸੀ। ਇਸ ਦੇ ਨਾਲ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ 2 ਤੇ 6 ਜਨਵਰੀ ਨੂੰ ਅੰਮ੍ਰਿਤਸਰ ਤੇ ਬਠਿੰਡਾ ਵਿੱਚ ਇਕੱਠ ਕਰਨ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨਾਂ ਨੇ ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਸਬੰਧੀ ਵੀ ਮੰਗਾਂ ਰੱਖੀਆਂ।
ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਮੁੱਦਾ ਵੀ ਉਠਾਇਆ ਗਿਆ ਹੈ। ਪੰਜਾਬ ਵਿੱਚ ਧਰਨੇ ਦੌਰਾਨ ਕਿਸਾਨਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਹੈ।