ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਪਿੰਡ ਝੰਗੜ੍ਹ ਭੈਣੀ ਅਤੇ ਕਾਵਾਂ ਵਾਲੀ ਦੇ ਸਕੂਲਾਂ ਵਿੱਚ ਲਗਾਇਆ ਵੋਟਰ ਜਾਗਰੂਕਤਾ ਕੈਂਪ ਅਤੇ ਹਸਤਾਖ਼ਰ ਅਭਿਆਨ

ਫਾਜ਼ਿਲਕਾ 22 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਪਿੰਡ ਝੰਗੜ੍ਹ ਭੈਣੀ ਅਤੇ ਕਾਵਾਂ ਵਾਲੀ ਦੇ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ |

ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ  ਸ਼੍ਰੀ ਮਹਿੰਦਰ ਕੁਮਾਰ ਅਤੇ ਸ਼੍ਰੀਮਤੀ ਮੀਨੂ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ  ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024  ਲਈ ਜਾਗਰੁਕ ਕੀਤਾ ਗਿਆ।  ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਨੂੰ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ | ਸਰਵਿਸ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਵੋਟ ਪਾਉਣ ਲਈ  ਮਿਲਣ ਵਾਲੀਆਂ ਸਹੂਲਤ ਬਾਰੇ ਜਾਣਕਾਰੀ ਦਿੱਤੀ ਗਈ | ਇਹਨਾਂ ਪਿੰਡਾਂ ਵਿੱਚ ਆਮ ਜਨਤਾ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ

Leave a Reply

Your email address will not be published. Required fields are marked *