Shadow

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ

ਤਰਨ ਤਾਰਨ, 16 ਜੂਨ :
ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਅੱਜ   ਸਰਹੱਦੀ ਖੇਤਰਾਂ ਭੂਸੇ ਅਤੇ ਨੌਸ਼ਹਿਰਾ ਢੱਲਾ ਵਿਖੇ ਵੱਖ-ਵੱਖ ਫੂਡ ਆਊਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਖਰੜ ਲੈਬ ਵਿਚ ਭੇਜਣ ਲਈ ਬੇਸਨ ਬਰਫੀ ਅਤੇ ਸਰ੍ਹੋਂ ਦੇ ਤੇਲ ਦੇ 4 ਨਮੂਨੇ ਇਕੱਤਰ ਕੀਤੇ ਗਏ।

ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ। ਸਾਰੇ ਐਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ/ਲਾਇਸੰਸ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ। ਇਸ ਮੌਕੇ ਫੂਡ ਸੇਫਟੀ ਅਫਸਰ ਸਾਕਸ਼ੀ ਖੋਸਲਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *