*ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ*

ਚੰਡੀਗੜ, 12 ਜੁਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ।

ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨ
ਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ ਵਧਾ ਕੇ 3 ਲੱਖ ਰੁਪਏ ਕਰਨ ਦਾ ਫੈਸਲਾ ਲਿਆ ਗਿਆ।

ਉਨ੍ਹਾ ਕਿਹਾ ਕਿ ਮੀਟਿੰਗ ਵਿੱਚ ਨਿਗਮ ਦੀ ਸ਼ੇਅਰ ਕੈਪੀਟਲ ਨੂੰ ਵਧਾਉਣ ਸਬੰਧੀ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਨਾਲ ਪੰਜਾਬ ਰਾਜ ਦੇ ਪੜ੍ਹੇ ਲਿਖੇ ਬੇਰੋਜਗਾਰਾਂ ਨੂੰ ਸਵੈ-ਰੋਜਗਾਰ ਸਥਾਪਿਤ ਕਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਸਕਣਗੇ। ਸ੍ਰੀ ਸੈਣੀ ਨੇ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਕਰਜਦਾਰਾਂ ਅਤੇ ਨਿਗਮ ਦੇ ਹਿੱਤ ਵਿੱਚ ਹੋਰ ਵੀ ਕਈ ਲੋਕ ਪੱਖੀ ਅਹਿਮ ਫੈਸਲੇ ਲਏ ਗਏ।

ਇਸ ਮੀਟਿੰਗ ਵਿੱਚ ਵਾਈਸ-ਚੇਅਰਮੈਨ ਬੈਕਫਿੰਕੋ ਹਰਜਿੰਦਰ ਸਿੰਘ ਸੀਚੇਵਾਲ , ਕਾਰਜਕਾਰੀ ਡਾਇਰੈਕਟਰ ਬੈਕਫਿੰਕੋ ਡਾ. ਸੋਨਾ ਥਿੰਦ, ਵਧੀਕ ਸਕੱਤਰ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਜੈ ਅਰੋੜਾ ਅਤੇ ਬੋਰਡ ਆਫ ਡਾਇਰੈਕਟਰਜ ਦੇ ਨੁਮਾਇੰਦੇ ਸ਼ਾਮਿਲ ਸਨ।

Leave a Reply

Your email address will not be published. Required fields are marked *