ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਫਾਜ਼ਿਲਕਾ 29 ਜੁਲਾਈ
ਫਾਜ਼ਿਲਕਾ ਜ਼ਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਵਣ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਹਰਿਆਲੀ ਵੈਨ ਚਲਾਈ ਗਈ। ਜਿਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵੈਨ ਰਵਾਨਗੀ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦਾ ਸੰਸਥਾ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜ ਦੇ ਸਮੇਂ ਵਿਚ ਬੂਟਿਆਂ ਦੀ ਬਹੁਤ ਹੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜਨ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀਆਂ ਨੂੰ ਸਾਫ-ਸੁਥਰਾ ਤੇ ਬਿਮਾਰੀਆਂ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਭਦੀ ਜਿੰਮੇਵਾਰੀ ਬਣਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਲੱਖ ਤੋਂ ਵਧੇਰੇ ਬੂਟੇ ਤਿਆਰ ਕੀਤੇ ਜਾ ਰਹੇ ਹਨ ਤੇ ਲਗਾਏ ਵੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਥੇ ਵੀ ਥਾਂ ਉਪਲਬੱਧ ਹੋਵੇਗੀ ਉਸ ਨੂੰ ਕਵਰ ਕਰਕੇ ਵਧ ਤੋਂ ਵੱਧ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਕਾਰਜ ਖਤਮ ਨਹੀਂ ਹੁੰਦਾ ਸਗੋ ਉਸ ਤੋਂ ਬਾਅਦ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੂਟਿਆਂ ਨੂੰ ਲੋੜ ਅਨੁਸਾਰ ਪਾਣੀ ਤੇ ਖਾਦ ਦੇ ਕੇ ਉਸਦਾ ਬਚੇ ਵਾਂਗ ਪਾਲਣ ਪੋਸ਼ਣ ਕਰਨਾ ਤੇ ਉਸਨੂੰ ਵੱਡਾ ਕਰਨਾ ਮੁੱਖ ਕਾਰਜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਬੂਟਾ ਜਦੋਂ ਵਡਾ ਹੋ ਕੇ ਰੁੱਖ ਬਣ ਜਾਦਾ ਹੈ ਤਾਂ ਅਨੇਕਾਂ ਲੋਕਾਂ ਦੇ ਕੰਮ ਆਉਂਦਾ ਹੈ ਜਿਥੇ ਛਾਂ ਦੇਵੇਗਾ ਉਥੇ ਆਕਸੀਨ ਦੀ ਘਾਟ ਨੂੰ ਵੀ ਪੂਰਾ ਕਰੇਗਾ।
ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਅਸੀਜਾ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਲੋਕਾਂ ਨੂੰ ਮੁਫਤ ਬੂਟੇ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਆਨੰਦ ਉਤਸਵ ਮੁਹਿੰਮ ਤਹਿਤ ਇਸ ਸਾਲ ਡਾਇਲ-ਏ-ਟਰੀ ਸਕੀਮ ਰਾਹੀਂ ਫਾਜ਼ਿਲਕਾ ਵਿਚ 10 ਹਜਾਰ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਮੁਫਤ ਵਿੱਚ ਬੂਟੇ ਪ੍ਰਾਪਤ ਲਈ 91155 43210 ਨੰਬਰ ਤੇ ਸੰਪਰਕ ਕਰ ਸਕਦੇ ਹਨ ਤੇ ਇਹ ਵੈਨ ਜਿੱਥੇ ਲੋਕਾਂ ਨੂੰ ਘਰ ਵਿੱਚ ਬੂਟਾ ਮੁਹੱਈਆ ਕਰਵਾਏਗੀ ਉੱਥੇ ਲਗਾ ਕੇ ਵੀ ਦੇਵੇਗੀ।
ਉਨ੍ਹਾਂ ਕਿਹਾ ਕਿ ਇਹ ਵੈਨ ਲੋਕਾਂ ਨੂੰ ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਪ੍ਰਦਾਨ ਕਰੇਗੀ ਪਰ ਲੋਕਾਂ ਦੀ ਵੀ ਆਪਣੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਬੂਟੇ ਦੀ ਸਾਂਭ ਸੰਭਾਲ ਪੂਰੀ ਸਿੱਦਤ ਨਾਲ ਕਰਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਕਰਨ ਵਿਚ ਸਮਾਜ ਸੇਵੀ ਸੰਸਥਾਵਾਂ ਵੀ ਪਿਛੇ ਨਹੀ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਵਿਚ ਹਰੇਕ ਨਾਗਰਿਕ ਨੂੰ ਅਗੇ ਆਉਣਾ ਚਾਹੀਦਾ ਹੈ ਤੇ ਇਸ ਸਮਾਜ ਹਿਤ ਕੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *