Shadow

ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 10 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੁਰੂਗ੍ਰਾਮ ਵਿੱਚ ਸਥਾਪਿਤ ਕੀਤੇ ਜਾ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐਮਬੀਬੀਐਸ ਦੀਆਂ 150 ਸੀਟਾਂ ਅਤੇ 850 ਬੈੱਡਾਂ ਵਿੱਚੋਂ 33-33 ਫੀਸਦੀ ਹਰਿਆਣਾ ਦੇ ਵਿਦਿਆਰਥੀਆਂ ਅਤੇ ਪ੍ਰਦੇਸ਼ ਦੇ ਲੋਕਾਂ ਲਈ ਰਾਖਵੇਂ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਰਾਖਵੀਆਂ ਸੀਟਾਂ ਤੇ ਫੀਸ ਹੋਰ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੀ ਨਿਰਧਾਰਤ ਕੀਤੀ ਜਾਵੇਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਸੁਲਭ ਅਤੇ ਸਸਤੀ ਮੈਡੀਕਲ ਸਿੱਖਿਆ ਮਿਲ ਸਕੇ।

ਮੁੱਖ ਮੰਤਰੀ ਅੱਜ ਇਸ ਪ੍ਰੋਜੈਕਟ ਦੇ ਪੀਪੀਪੀ ਮੋਡ ਤੇ ਸੰਚਾਲਨ ਅਤੇ ਰੱਖ-ਰਖਾਅ ਨੂੰ ਲੈ ਕੇ ਬੁਲਾਈ ਗਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸਿਹਤਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਆਰਤੀ ਸਿੰਘ ਰਾਓ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲ ਵਿੱਚ ਰਾਖਵੇਂ ਬੈੱਡਾਂ ਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਮਰੀਜ਼ਾਂ ਨੂੰ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇਤਾਂ ਜੋ ਆਰਥਿਕ ਤੌਰ ਤੇ ਕਮਜ਼ੋਰ ਵਰਗ ਨੂੰ ਗੁਣਵੱਤਾ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਨੇ ਇਸ ਸੰਸਥਾਨ ਨੂੰ ਅੰਤਰਰਾਸ਼ਟਰੀ ਮਾਨਕਾਂ ਅਨੁਸਾਰ ਵਿਕਸਿਤ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਗੁਰੂਗ੍ਰਾਮ ਦੀਆਂ ਸਿਹਤ ਸੇਵਾਵਾਂ ਨੂੰ ਨਵੀਂ ਪਛਾਣ ਦੇਵੇਗਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਰੂਗ੍ਰਾਮ ਵਿੱਚ ਵੱਖ-ਵੱਖ ਥਾਵਾਂ ਤੇ 100 ਤੋਂ 150 ਬੈੱਡਾਂ ਦੀ ਸਮਰੱਥਾ ਵਾਲੇ ਤੋਂ ਹੋਰ ਹਸਪਤਾਲ ਇਸੇ ਤਰਜ਼ ਤੇ ਖੋਲ੍ਹਣ ਦੇ ਪ੍ਰਸਤਾਵ ਵੀ ਤਿਆਰ ਕੀਤੇ ਜਾਣਜਿਸ ਨਾਲ ਵਧਦੀ ਆਬਾਦੀ ਦੀਆਂ ਸਿਹਤ ਲੋੜਾਂ ਨੂੰ ਬਿਹਤਰ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਜਾਣਕਾਰੀ ਦਿੱਤੀ ਕਿ ਇਹ ਸੰਸਥਾਨ ਗੁਰੂਗ੍ਰਾਮ ਦੇ ਸੈਕਟਰ-102ਖੇੜਕੀ ਮਾਜਰਾ ਵਿੱਚ 30.75 ਏਕੜ ਜ਼ਮੀਨ ਤੇ ਵਿਕਸਿਤ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦਾ ਨਿਰਮਾਣ ਕਾਰਜ ਅਪ੍ਰੈਲ 2022 ਨੂੰ ਅਲਾਟ ਕੀਤਾ ਗਿਆ ਸੀ ਅਤੇ ਇਸ ਨੂੰ 31 ਅਗਸਤ 2026 ਤੱਕ ਪੂਰਾ ਕਰਨ ਦਾ ਟੀਚਾ ਹੈ। ਕੁੱਲ 679.08 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਤੇ ਹੁਣ ਤੱਕ ਲਗਭਗ 500 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਇਨਫਰਾਸਟਰੱਕਚਰ ਜੀ.ਐਮ.ਡੀ.ਏ.ਨਗਰ ਨਿਗਮ ਗੁਰੂਗ੍ਰਾਮ ਅਤੇ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦੇ 50:45:5 ਦੇ ਅਨੁਪਾਤ ਵਿੱਚ ਤਿਆਰ ਕੀਤਾ ਜਾ ਰਿਹਾ ਹੈਜਦਕਿ ਜੀ.ਐਮ.ਡੀ.ਏ. ਨੂੰ ਕਾਰਜਕਾਰੀ ਏਜੰਸੀ ਬਣਾਇਆ ਗਿਆ ਹੈ। ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ 31 ਅਕਤੂਬਰ 2026 ਤੱਕ ਇਸ ਦੇ ਸੰਚਾਲਨ ਦਾ ਕੰਮ ਸਫਲ ਬੋਲੀਦਾਤਾ ਨੂੰ ਸੌਂਪ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘਜੀ.ਐਮ.ਡੀ.ਏ. ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਪੀ.ਸੀ. ਮੀਣਾ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *