Shadow

ਨੌਜਵਾਨ ਨਸ਼ਿਆਂ ਨਾਲ ਨਹੀਂ, ਖੇਡਾਂ ਅਤੇ ਸਿੱਖਿਆ ਨਾਲ ਜੁੜਨ, ਤਾਂਹੀ ਬਣੇਗਾ ਵਿਕਸਿਤ ਭਾਰਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 18 ਜੁਲਾਈ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਦਾ ਵਿਸ਼ਾ ਨਹੀਂਸਗੋਂ ਸਮਾਜਸੰਸਕਾਰ ਅਤੇ ਮਨੁੱਖਤਾ ਦੀ ਰੱਖਿਆ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਨੇਕਾਂ ਪਰਿਵਾਰਾਂ ਨੂੰ ਬਰਬਾਦ ਕਰ ਰਿਹਾ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਰਿਹਾ ਹੈ। ਅਜਿਹੇ ਵਿੱਚ ਇਸ ਨੂੰ ਜਨ ਭਾਗੀਦਾਰੀ ਰਾਹੀਂ ਜਨ ਅੰਦੋਲਨ ਦਾ ਸਰੂਪ ਦੇਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਸ਼ਨੀਵਾਰ ਨੂੰ ਕਰਨਾਲ ਸਥਿਤ ਹਰਿਆਣਾ ਪੁਲਿਸ ਅਕੈਡਮੀਮਧੂਬਨ ਵਿਖੇ ਆਯੋਜਿਤ “ਇੱਕ ਪੁਲਿਸਇੱਕ ਸੰਕਲਪ – ‘ਡਰੱਗਜ਼ ਮੁਕਤ ਹਰਿਆਣਾ‘” ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਹਰਿਆਣਾ ਪੁਲਿਸ ਦੇ ਸਾਰੇ ਥਾਣਾ ਇੰਚਾਰਜਾਂ (ਐਸ.ਐਚ.ਓ.) ਨਾਲ ਆਯੋਜਿਤ ਇਸ ਸੰਵਾਦ ਪ੍ਰੋਗਰਾਮ ਦਾ ਉਦੇਸ਼ ਸੂਬੇ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਅਤੇ ਇਸ ਦਿਸ਼ਾ ਵਿੱਚ ਪ੍ਰਭਾਵੀ ਰਣਨੀਤੀ ਤਿਆਰ ਕਰਨਾ ਸੀ।

ਸੁਪਰ-100 ਦੇ 70 ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਨੀਟ ਪ੍ਰੀਖਿਆ ਵਿੱਚ ਸਫਲਤਾ ਪ੍ਰਾਪਤ ਕਰਨ ਵਾਲੇ ਸੁਪਰ-100 ਪ੍ਰੋਗਰਾਮ ਦੇ 70 ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਦਾ ਮੈਡੀਕਲ ਕਾਲਜਾਂ ਵਿੱਚ ਦਾਖਲਾ ਯਕੀਨੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਵਿਦਿਆਰਥੀ ਆਰਥਿਕ ਤੌਰ ਤੇ ਕਮਜ਼ੋਰ ਅਤੇ ਸਾਧਾਰਨ ਪਰਿਵਾਰਾਂ ਤੋਂ ਹਨ। ਉਨ੍ਹਾਂ ਦੀ ਸਫਲਤਾ ਸਰਕਾਰ ਦੁਆਰਾ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਗੁਣਵੱਤਾਪੂਰਣ ਸਿੱਖਿਆ ਅਤੇ ਬਿਹਤਰ ਮੌਕੇ ਉਪਲਬਧ ਕਰਾਉਣ ਦੇ ਯਤਨਾਂ ਦਾ ਨਤੀਜਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਪੁਲਿਸ ਵਿਭਾਗ ਦੀ ਤਿਮਾਹੀ ਮੈਗਜ਼ੀਨ ਵੀ ਜਾਰੀ ਕੀਤੀ। ਮੈਗਜ਼ੀਨ ਵਿੱਚ ਵਿਦੇਸ਼ਾਂ ਤੋਂ ਵਾਪਸ ਲਿਆਂਦੇ ਗਏ ਅਪਰਾਧੀਆਂ ਸਮੇਤ ਵਿਭਾਗ ਦੀਆਂ ਪ੍ਰਮੁੱਖ ਪ੍ਰਾਪਤੀਆਂ ਅਤੇ ਮਹੱਤਵਪੂਰਨ ਮੁਹਿੰਮਾਂ ਦਾ ਵਰਨਣ ਕੀਤਾ ਗਿਆ ਹੈ।

ਹਰ ਥਾਣਾ ਸਮਾਜਿਕ ਬਦਲਾਅ ਦਾ ਕੇਂਦਰ ਬਣੇ

ਮੁੱਖ ਮੰਤਰੀ ਨੇ ਕਿਹਾ ਕਿ ਹਰ ਥਾਣਾ ਸਿਰਫ਼ ਕਾਨੂੰਨ-ਵਿਵਸਥਾ ਬਣਾਈ ਰੱਖਣ ਤੱਕ ਸੀਮਤ ਨਾ ਰਹੇਸਗੋਂ ਸਮਾਜਿਕ ਬਦਲਾਅ ਦਾ ਕੇਂਦਰ ਬਣੇ। ਥਾਣਾ ਇੰਚਾਰਜ ਆਪਣੇ ਖੇਤਰ ਦੇ ਸਕੂਲਾਂਕਾਲਜਾਂਪੰਚਾਇਤਾਂਸਵੈ-ਸੇਵੀ ਸੰਸਥਾਵਾਂਧਾਰਮਿਕ ਸੰਗਠਨਾਂ ਅਤੇ ਯੁਵਾ ਮੰਡਲਾਂ ਨਾਲ ਨਿਯਮਿਤ ਸੰਵਾਦ ਸਥਾਪਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਦਾ ਕਾਰੋਬਾਰ ਆਧੁਨਿਕ ਤਕਨੀਕਸੋਸ਼ਲ ਮੀਡੀਆ ਅਤੇ ਸੰਗਠਿਤ ਅਪਰਾਧ ਰਾਹੀਂ ਨੌਜਵਾਨਾਂ ਤੱਕ ਪਹੁੰਚ ਰਿਹਾ ਹੈ। ਇਸ ਲਈ ਪੁਲਿਸ ਨੂੰ ਵੀ ਆਧੁਨਿਕ ਤਕਨੀਕ ਦੇ ਅਨੁਸਾਰ ਚੌਕਸਸਰਗਰਮ ਅਤੇ ਸਮਰੱਥ ਬਣਨਾ ਹੋਵੇਗਾ। ਸਿਰਫ਼ ਤਸਕਰਾਂ ਦੀ ਗ੍ਰਿਫ਼ਤਾਰੀ ਕਾਫ਼ੀ ਨਹੀਂ ਹੈਸਗੋਂ ਪੂਰੇ ਨੈੱਟਵਰਕ ਨੂੰ ਤਬਾਹ ਕਰਨਾ ਜ਼ਰੂਰੀ ਹੈ। ਨਾਲ ਹੀ ਪੁਲਿਸ ਅਤੇ ਜਨਤਾ ਵਿਚਕਾਰ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨਾ ਵੀ ਓਨਾ ਹੀ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪ੍ਰਭਾਵੀ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾਸੰਵੇਦਨਸ਼ੀਲਤਾ ਅਤੇ ਮੁੜ ਵਸੇਬੇ ਤੇ ਵੀ ਬਰਾਬਰ ਧਿਆਨ ਦੇਣਾ ਹੋਵੇਗਾ। ਜਦੋਂ ਪੁਲਿਸਪਰਿਵਾਰਅਧਿਆਪਕਡਾਕਟਰਸਮਾਜਿਕ ਸੰਗਠਨਮਾਤ ਸ਼ਕਤੀ ਅਤੇ ਯੁਵਾ ਸ਼ਕਤੀ ਇਕਜੁੱਟ ਹੋ ਕੇ ਕੰਮ ਕਰਨਗੇਤਦ ਹੀ ਨਸ਼ਾ ਮੁਕਤ ਹਰਿਆਣਾ ਦਾ ਟੀਚਾ ਸਾਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਸਰਕਾਰ ਦੀ ਪਹਿਲ ਹੈ। ਹਰਿਆਣਾ ਨੂੰ ਖੇਡਾਂ ਦਾ ਹੱਬ ਬਣਾਉਣਾ ਹੈਤਾਂ ਜੋ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਉਣ ਦੀ ਬਜਾਏ ਮੈਦਾਨ ਵਿੱਚ ਉਤਰ ਕੇ ਦੇਸ਼ ਲਈ ਸੋਨ ਤਗਮੇ ਜਿੱਤਣ। ਸਿਹਤਮੰਦਅਨੁਸ਼ਾਸਿਤ ਅਤੇ ਖੇਡ ਸੱਭਿਆਚਾਰ ਨਾਲ ਜੁੜੇ ਨੌਜਵਾਨ ਹੀ ਵਿਕਸਿਤ ਭਾਰਤ ਦੇ ਨਿਰਮਾਣ ਦੀ ਸਭ ਤੋਂ ਵੱਡੀ ਸ਼ਕਤੀ ਬਣਨਗੇ।

ਹਰ ਪੱਧਰ ਤੇ ਬਣੇਗੀ ਨਸ਼ਾ ਮੁਕਤੀ ਟਾਸਕ ਫੋਰਸ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹਾ, ਸਬਡਿਵੀਜਨ, ਬਲਾਕਪਿੰਡ ਅਤੇ ਵਾਰਡ ਪੱਧਰ ਤੱਕ ਨਸ਼ਾ ਮੁਕਤੀ ਟਾਸਕ ਫੋਰਸ ਦਾ ਗਠਨ ਕਰੇਗੀ। ਇਸ ਵਿੱਚ ਜਨਤਕ ਨੁਮਾਇੰਦੇਥਾਣਾ ਇੰਚਾਰਜਸਿਹਤਸਿੱਖਿਆ ਅਤੇ ਸਮਾਜ ਭਲਾਈ ਵਿਭਾਗ ਦੇ ਅਧਿਕਾਰੀਸਵੈ-ਸੇਵੀ ਸੰਸਥਾਵਾਂਸਮਾਜਿਕ ਸੰਗਠਨਯੁਵਾ ਅਤੇ ਮਹਿਲਾ ਮੰਡਲਕੈਮਿਸਟ ਐਸੋਸੀਏਸ਼ਨ ਅਤੇ ਸਮਾਜ ਦੇ ਬੁੱਧੀਜੀਵੀ ਨਾਗਰਿਕਾਂ ਨੂੰ ਸ਼ਾਮਲ ਕੀਤਾ ਜਾਵੇਗਾਤਾਂ ਜੋ ਨਸ਼ਿਆਂ ਵਿਰੁੱਧ ਵਿਆਪਕ ਸਮਾਜਿਕ ਮੁਹਿੰਮ ਚਲਾਈ ਜਾ ਸਕੇ।

ਉਨ੍ਹਾਂ ਥਾਣਾ ਇੰਚਾਰਜਾਂ ਨੂੰ ਇਮਾਨਦਾਰੀਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਹਰ ਥਾਣਾ ਇੰਚਾਰਜ ਇਹ ਸੰਕਲਪ ਲਵੇ ਕਿ ਉਹ ਆਪਣੇ ਖੇਤਰ ਵਿੱਚ ਨਸ਼ਿਆਂ ਦਾ ਕਾਰੋਬਾਰ ਨਹੀਂ ਹੋਣ ਦੇਵੇਗਾਤਾਂ ਨਸ਼ਾ ਮਾਫੀਆ ਲਈ ਹਰਿਆਣਾ ਵਿੱਚ ਕੋਈ ਥਾਂ ਨਹੀਂ ਬਚੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਵਰਦੀ ਸੇਵਾਅਨੁਸ਼ਾਸਨ ਅਤੇ ਰਾਸ਼ਟਰ ਭਗਤੀ ਦਾ ਪ੍ਰਤੀਕ ਹੈ ਅਤੇ ਇਸ ਦਾ ਸਨਮਾਨ ਹਰ ਹਾਲਾਤ ਵਿੱਚ ਸਰਵਉੱਚ ਰਹਿਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ-2047 ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਦਾ ਸਿਹਤਮੰਦਜਾਗਰੂਕਨਸ਼ਾ ਮੁਕਤ ਅਤੇ ਖੇਡਾਂ ਨਾਲ ਜੁੜਿਆ ਹੋਣਾ ਜ਼ਰੂਰੀ ਹੈ। ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਹਰਿਆਣਾ‘ ਮੁਹਿੰਮ ਨੂੰ ਜਨ-ਜਨ ਦੀ ਮੁਹਿੰਮ ਬਣਾ ਕੇ ਸੂਬੇ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਪੁਲਿਸ ਅਧਿਕਾਰੀਆਂ ਦੀਆਂ ਮੰਗਾਂ ਤੇ ਮੁੱਖ ਮੰਤਰੀ ਦਾ ਐਲਾਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੁਲਿਸ ਅਧਿਕਾਰੀਆਂ ਨਾਲ ਸੰਵਾਦ ਦੌਰਾਨ ਵਿਭਾਗ ਨਾਲ ਜੁੜੇ ਵੱਖ-ਵੱਖ ਸੁਝਾਵਾਂ ਅਤੇ ਮੰਗਾਂ ਤੇ ਕਈ ਮਹੱਤਵਪੂਰਨ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਤਫਤੀਸ਼ (Investigation) ਹੈਡ ਤਹਿਤ ਉਪਲਬਧ ਰਕਮ ਵਧਾ ਕੇ 10 ਕਰੋੜ ਰੁਪਏ ਕੀਤੀ ਜਾਵੇਗੀਤਾਂ ਜੋ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜਾਂਚ ਅਧਿਕਾਰੀਆਂ (ਆਈ.ਓ.) ਨੂੰ ਲੋੜੀਂਦੇ ਸਾਧਨ ਉਪਲਬਧ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਉੱਤਮ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਹਰਿਆਣਾ ਦੀ ਵੱਖਰੀ ਇਨਾਮੀ ਨੀਤੀ ਤਿਆਰ ਕੀਤੀ ਜਾਵੇਗੀ। ਇਸ ਲਈ ਹੋਰ ਰਾਜਾਂ ਦੀ ਇਨਾਮੀ ਨੀਤੀ ਦਾ ਅਧਿਐਨ ਕਰਕੇ ਹਰਿਆਣਾ ਦੇ ਅਨੁਸਾਰ ਨੀਤੀ ਬਣਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਡਿਊਲ ਪਰਪਜ਼ ਡਰੱਗਜ਼ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਫਟਵੇਅਰ ਆਧਾਰਿਤ ਐਂਡ-ਟੂ-ਐਂਡ ਮਾਨੀਟਰਿੰਗ ਸਿਸਟਮ ਵਿਕਸਿਤ ਕੀਤਾ ਜਾਵੇਗਾ। ਇਸ ਦੇ ਤਿਆਰ ਹੋਣ ਤੱਕ ਸਾਰੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇਤਾਂ ਜੋ ਅਜਿਹੀਆਂ ਦਵਾਈਆਂ ਦੀ ਦੁਰਵਰਤੋਂ ਤੇ ਪ੍ਰਭਾਵੀ ਰੋਕ ਲਗਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਗਰੁੱਪ-ਡੀ ਮੁਲਾਜ਼ਮਾਂ ਦੇ ਕੰਮਾਂ ਦੇ ਬਿਹਤਰ ਪ੍ਰਬੰਧਨ ਲਈ ਵੀ ਸਰਕਾਰ ਵਿਚਾਰ ਕਰ ਰਹੀ ਹੈ। ਇਸ ਲਈ ਇੱਕ ਸਾਫਟਵੇਅਰ ਵਿਕਸਿਤ ਕੀਤਾ ਜਾਵੇਗਾਜਿਸ ਨਾਲ ਮੁਲਾਜ਼ਮਾਂ ਦੀ ਯੋਗਤਾ ਅਤੇ ਹੁਨਰ ਅਨੁਸਾਰ ਉਨ੍ਹਾਂ ਦੀ ਡਿਊਟੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਸਿਹਤ ਵਿਭਾਗ ਤੋਂ ਮੈਡੀਕਲ ਅਧਿਕਾਰੀਆਂ ਦੀ ਡੈਪੂਟੇਸ਼ਨ ਯਕੀਨੀ ਬਣਾਈ ਜਾਵੇਗੀ। ਨਾਲ ਹੀਸਮਾਜ ਭਲਾਈ ਅਤੇ ਸਿਹਤ ਵਿਭਾਗ ਨੂੰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਸਥਾਪਿਤ ਕਰਨ ਲਈ ਵਿਸਤਾਰ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇਖਾਸ ਤੌਰ ਤੇ ਸੰਵੇਦਨਸ਼ੀਲ ਜ਼ਿਲ੍ਹਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਮਹਿਮਾਮੰਡਨ ਤੇ ਪ੍ਰਭਾਵੀ ਰੋਕ ਲਗਾਉਣ ਲਈ ਪ੍ਰਿੰਟਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਨਾਲ ਜੁੜੇ ਨੁਮਾਇੰਦਿਆਂ ਅਤੇ ਕੰਟੈਂਟ ਕ੍ਰਿਏਟਰਾਂ ਨਾਲ ਮੀਟਿੰਗ ਕਰਕੇ ਸੁਝਾਅ ਲਏ ਜਾਣਗੇਜਿਸ ਤੋਂ ਬਾਅਦ ਲੋੜੀਂਦੀ ਐਡਵਾਈਜ਼ਰੀ ਜਾਰੀ ਕਰਨ ਬਾਰੇ ਫੈਸਲਾ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਇੱਕ ਹੋਰ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਜੋ ਥਾਣਾ ਇੰਚਾਰਜ ਆਪਣੇ ਖੇਤਰ ਨੂੰ ਪ੍ਰਭਾਵੀ ਢੰਗ ਨਾਲ ਨਸ਼ਾ ਮੁਕਤ ਬਣਾਉਣ ਵਿੱਚ ਸਫਲ ਹੋਵੇਗਾਤਸਦੀਕ ਤੋਂ ਬਾਅਦ ਉਸ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਥਾਣਾ ਇੰਚਾਰਜਾਂ ਵਿੱਚ ਸਿਹਤਮੰਦ ਮੁਕਾਬਲੇਬਾਜ਼ੀ ਵਧੇਗੀ ਅਤੇ ਨਸ਼ਾ ਮੁਕਤ ਹਰਿਆਣਾ ਮੁਹਿੰਮ ਨੂੰ ਨਵੀਂ ਗਤੀ ਮਿਲੇਗੀ।

ਇਸ ਮੌਕੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਅਜੈ ਸਿੰਘਲ ਨੇ ਕਿਹਾ ਕਿ ਵਿਭਾਗ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਪੂਰੇ ਸੂਬੇ ਵਿੱਚ ਲਗਾਤਾਰ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਹੀ ਨਹੀਂ ਕਰ ਰਹੀਸਗੋਂ ਜਨ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੀ ਜਾਗਰੂਕ ਕਰ ਰਹੀ ਹੈ। ਉਨ੍ਹਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਵਿਧਾਇਕ ਸ੍ਰੀ ਯੋਗੇਂਦਰ ਰਾਣਾਕਰਨਾਲ ਦੀ ਮੇਅਰ ਸ਼੍ਰੀਮਤੀ ਰੇਣੂਬਾਲਾ ਗੁਪਤਾਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲਹਰਿਆਣਾ ਪੁਲਿਸ ਅਕੈਡਮੀਮਧੂਬਨ ਦੀ ਨਿਦੇਸ਼ਕ ਸ਼੍ਰੀਮਤੀ ਕਲਾ ਰਾਮਚੰਦਰਨਹਰਿਆਣਾ ਰਾਜ ਇਨਫੋਰਸਮੈਂਟ ਬਿਊਰੋ ਦੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਨਵਦੀਪ ਸਿੰਘ ਵਿਰਕ, ਸ੍ਰੀ ਪੰਕਜ ਨੈਨ ਸਮੇਤ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *