ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ

ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ( ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।
ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਸੈਂਟਰਾਂ ਤੇ ਮਿਤੀ 18 ਜਨਵਰੀ 2025 ਨੂੰ ਕਰਵਾਈ ਜਾ ਰਹੀ ਦਾਖ਼ਲਾ ਪ੍ਰੀਖਿਆ ਲਈ ਤਿਆਰੀਆ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਮੀਟਿੰਗ ਦੌਰਾਨ ਕੇੰਦਰ ਸੁਪਰਡੰਟ ਸਾਹਿਬਾਨ ਨੂੰ ਪ੍ਰੀਖਿਆ ਨਾਲ ਸਬੰਧਤ ਜਰੂਰੀ ਹਦਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰਵ ਤਿਆਰੀ ਕਰਨ ਦੇ ਆਦੇਸ਼ ਦਿੱਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਉਹਨਾਂ ਬੀ.ਪੀ.ਈ.ੳ ਸਾਹਿਬਾਨ ਨੂੰ ਪ੍ਰੀਖਿਆ ਲਈ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਵੱਧ ਵੋ ਵੱਧ ਬੱਚੇ ਇਸ ਸਕੀਮ ਦਾ ਲਾਭ ਉਠਾ ਸਕਣ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਵਰਨਜੀਤ ਕੌਰ ਨਿੱਝਰ, ਨਿਤਿਮਾ ਸ਼ਰਮਾ, ਬਲਰਾਜ ਸਿੰਘ, ਸੁਧੀਰ ਧਵਨ, ਸੁਖਵਿੰਦਰ ਕੁਮਾਰ, ਨਿਰਮਲ ਕੁਮਾਰੀ, ਲਵਦੀਪ ਸਿੰਘ, ਦਿਨੇਸ਼ ਕੁਮਾਰ, ਸੁਰੇਸ਼ ਕੁਮਾਰ, ਰਾਕੇਸ਼ ਭੱਲਾ, ਮਹਾਵੀਰ ਬਾਂਸਲ, ਸੁਖਦੀਪ ਸਿੰਘ, ਰਾਕੇਸ਼ ਗਰਗ, ਜਸਵਿੰਦਰ ਪੌਲ, ਰਾਜ ਕੁਮਾਰ ਅਤੇ ਸੁਖਚੈਨ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *