ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ

ਬਠਿੰਡਾ, 28 ਫਰਵਰੀ : ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਇੱਕ ਜਾਗਰੂਕਤਾ ਸੁਰੱਖਿਆ ਸਪਤਾਹ ਦਾ ਉਦਘਾਟਨ ਕੀਤਾ ਗਿਆ। ਇਹ ਸੁਰੱਖਿਆ ਸਪਤਾਹ 4 ਮਾਰਚ 2024 ਨੂੰ ਵੱਖ-ਵੱਖ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਉਪਰੰਤ ਸਮਾਪਤ ਹੋਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਇਸ ਸਪਤਾਹ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ।

ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀ ਸ੍ਰੀ ਸਾਹਿਲ ਗੋਇਲ ਨੇ ਮੌਕੇ ਤੇ ਮੌਜੂਦ ਕਰਮਚਾਰੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਦਯੋਗਿਕ ਖੇਤਰ ਵਿੱਚ ਸੁਰੱਖਿਆ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਸਾਰਿਆਂ ਨੂੰ ਉਪਕਰਨ ਅਪਣਾਉਣ ਅਤੇ ਸੁਰੱਖਿਆ ਸਬੰਧੀ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਸਪੋਰਟਕਿੰਗ ਇੰਡਸਟਰੀ ਕੰਪਨੀ ਦੇ ਪ੍ਰਧਾਨ ਸ੍ਰੀ ਸ਼ਿਵਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਕੰਪਨੀ ਦੇ ਏ.ਵੀ.ਪੀ (ਐੱਚ.ਆਰ.ਐਂਡ ਐਡਮਿਨ) ਸ੍ਰੀ ਰਜਿੰਦਰ ਪਾਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸੁਰੱਖਿਆ ਜਾਗਰੂਕਤਾ ਕੈਂਪ ਦੇ ਮਹੱਤਵ ਅਤੇ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ।

ਪ੍ਰੋਗਰਾਮ ਵਿੱਚ ਕੰਪਨੀ ਦੇ ਅਧਿਕਾਰੀਆਂ ਦੇ ਨਾਲ-ਨਾਲ ਸੁਰੱਖਿਆ ਸੇਫਟੀ, ਫਾਇਰ ਅਤੇ ਵੈੱਲਫੇਅਰ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *