ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

ਫਰੀਦਕੋਟ, 25 ਸਤੰਬਰ (     ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ ਕੀਤੇ ਅੱਠ ਡਾਇਲਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ। ਫਰੀਦਕੋਟ ਤੋੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਵੀ ਇਥੇ ਚਾਰ ਡਾਇਲਸਿਸ ਮਸ਼ੀਨਾਂ ਨਾਲ ਸਥਾਪਿਤ ਕੀਤੇ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਪੱਧਰ ਉਪਰ ਚੁੱਕਣ ਲਈ ਸਿਹਤ ਸੰਸਥਾਵਾਂ ਦੀਆਂ ਨਵੀਆਂ ਇਮਾਰਤਾਂ ਦੇ ਨਾਲ ਆਧੁਨਿਕ ਮਸ਼ੀਨਾਂ, ਹੋਰ ਸਾਜੋ ਸਮਾਨ ਤੇ ਦਵਾਈਆਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹੁਣ ਮਰੀਜਾਂ ਨੂੰ ਦੂਰ ਦੁਰਾਡੇ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ਕਿਉਕਿ ਗੁਰਦਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਹੋਰ ਸੇਵਾਵਾਂ ਤੋਂ ਇਲਾਵਾ ਮਰੀਜਾਂ ਲਈ ਡਾਇਲਸਸ ਦੀਆਂ ਸੇਵਾਵਾਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ । ਇਸਦੇ ਨਾਲ ਡਾਇਲਸਿਸ ਲਈ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ,ਜਿਸ ਨਾਲ ਮਰੀਜਾਂ ਤੇ ਕਿਸੇ ਕਿਸਮ ਦਾ ਵਿੱਤੀ ਬੋਝ ਨਹੀਂ ਪੈਂਦਾ।

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਕਰਨ ਲਈ ਚਾਰ ਮਸ਼ੀਨਾਂ ਹਨ, ਜਿਨਾਂ ਵਿੱਚੋਂ ਇੱਕ ਸਰਕਾਰ ਵੱਲੋਂ ਅਤੇ ਪਿਛਲੇ ਮਹੀਨੇ ਤਿੰਨ ਮਸ਼ੀਨਾਂ ਹੰਸ ਫਾਊਂਡੇਸ਼ਨ ਵੱਲੋਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੀ ਡਾਇਲਸਸ ਲਈ ਦੋ ਮਸ਼ੀਨਾਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਲਈ ਹਸਪਤਾਲ ਦੇ ਸਟਾਫ ਤੋਂ ਇਲਾਵਾ ਇੱਕ ਡਾਕਟਰ ਅਤੇ ਦੋ ਟੈਕਨੀਸ਼ੀਅਨ ਹੰਸ ਫਾਊਂਡੇਸ਼ਨ ਵੱਲੋਂ ਮਹੁਈਆ ਕਰਵਾਏ ਗਏ ਹਨ, ਤਾਂ ਜੋ ਗੁਰਦੇ ਦੀਆਂ ਬਿਮਾਰੀਆਂ ਦੇ ਮਰੀਜਾਂ ਨੂੰ ਡਾਇਲਸਿਸ ਦੀਆਂ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਸਕਣ । ਉਨ੍ਹਾਂ ਖਾਸ ਤੌਰ ਤੇ ਦੱਸਿਆ ਕਿ ਇੱਕ ਮਸ਼ੀਨ ਕਾਲਾ ਪੀਲੀਆ ਅਤੇ ਏਡਜ ਪੀੜਤ ਮਰੀਜਾਂ ਦੀ ਡਾਇਲਸਿਸ ਲਈ ਵੱਖਰੀ ਮਸ਼ੀਨ ਉਪਲਬਧ ਹੈ, ਕਿਉਕਿ ਇਹਨਾਂ ਬਿਮਾਰੀਆਂ ਦੇ ਮਰੀਜਾਂ ਨੂੰ ਬਾਹਰ ਤੋਂ ਡਾਇਲਸਿਸ ਕਰਵਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ।

ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਸ. ਹਰਦਿੱਤ ਸਿੰਘ ਸੇਖੋਂ,  ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਬਰਾੜ, ਡਾਇਲਸਿਸ ਸੈੰਟਰ ਦੇ ਨੋਡਲ ਅਫਸਰ ਡਾ. ਹੁਸਨਪਾਲ ਸਿੱਧੂ, ਡਾ. ਉਦੇਸ਼ਨਾ ਰਾਓ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਕੈੰਥ, ਸੁਰੇਸ਼ ਅਰੋੜਾ ਪ੍ਰਧਾਨ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *