ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਅਤੇ ਚੇਤ ਸਿੰਘ ਵਾਲਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ

ਫਰੀਦਕੋਟ 16 ਅਪ੍ਰੈਲ () ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਦੇ ਪਿੰਡਾਂ ਵਿੱਚ ਸਥਿੱਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈੱਸ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਵਧੀਆਂ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮਚਾਕੀ ਕਲਾਂ ਅਤੇ ਪਿੰਡ ਚੇਤ ਸਿੰਘ ਵਾਲਾ ਦੇ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਬੱਚਿਆਂ ਦਾ ਸੁਨਿਹਰੀ ਭਵਿੱਖ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾ ਕੇ ਪ੍ਰਾਈਵੇਟ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਮਾਪੇ ਆਪਣੇ ਬੱਚਿਆਂ ਨੂੰ ਘੱਟ ਖਰਚੇ ਵਿੱਚ ਹੀ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਸਿੱਖਿਆ ਦੇ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਪਿੰਡ ਮਚਾਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਭਗ 24 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ 1 ਅਤੇ 2 ਵਿਖੇ 6.70 ਲੱਖ ਰੁਪਏ ਦੇ ਵਿਕਾਸ ਕਾਰਜ ਅਤੇ ਪਿੰਡ ਚੇਤ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 26.63 ਲੱਖ ਰੁਪਏ ਦੇ ਵਿਕਾਸ ਕਾਰਜ ਅਤੇ ਸਰਕਾਰੀ ਮਿਡਲ ਸਕੂਲ ਵਿਖੇ 6.25 ਲੱਖ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਬੈੱਡਮਿੰਟਨ ਗਰਾਊਂਡ, ਸਕੂਲ ਦੀ ਚਾਰਦੀਵਾਰੀ, ਬਾਥਰੂਮ ਦੀ ਰਿਪੇਅਰ, ਸਪੋਰਟਸ ਟਰੈਕ ਨਵੇਂ ਕਮਰਿਆਂ ਦਾ ਨਿਰਮਾਣ, ਪਾਰਕ, ਗਰਾਊਂਡ, ਡਿਜੀਟਲ ਬਲੈਕ ਬੋਰਡ, ਪੈਨਲ ਆਦਿ ਸ਼ਾਮਲ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਗਤਾਰ ਸਿੰਘ ਮਾਨ, ਜਗਮੋਹਨ ਸਿੰਘ ਬੀ.ਪੀ.ਈ.ਓ, ਮੁੱਖ ਅਧਿਆਪਕ ਬਲਜਿੰਦਰ ਕੌਰ, ਬਲਜੀਤ ਸਿੰਘ, ਗੁਰਜੰਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Leave a Reply

Your email address will not be published. Required fields are marked *