ਸਵੀਪ ਬਾਰੇ ਜਾਗਰੂਕ ਕੀਤਾ

ਅੰਮ੍ਰਿਤਸਰ 20 ਅਪ੍ਰੈਲ 2024:—-ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਜਾਰੀ  ਹਦਾਇਤਾਂ ਅਨੁਸਾਰ  ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜੀ.ਆਈ.ਜੀ.ਟੀ, ਹਾਲ ਗੇਟ ਅ੍ਰੰਮਿਤਸਰ ਵਿਖੇ ਅਲੂਮਨੀ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਮੀਟਿੰਗ ਕੀਤੀ ਗਈ। ਸ੍ਰੀ ਬਰਿੰਦਰਜੀਤ ਸਿੰਘ ਪਿ੍ਰੰਸੀਪਲ ਵੱਲੋਂ ਸੰਬੋਧਨ ਕਰਦਿਆਂ ਐਸੋਸੀਏਸ਼ਨ   ਬਾਰੇ ਦੱਸਿਆ ਗਿਆ। ਇੰਡਸਟਰੀ ਵਿੱਚ ਨੌਕਰੀਆਂ ਕਰ ਰਹੇ ਇਸ ਸੰਸਥਾ ਦੇ ਪਾਸ ਆਊਟ ਸਿਖਿਆਰਥੀ ਟਰੇਡ ਸੀਵਿੰਗ ਟੈਕਨੋਲੋਜੀ , ਫੈਸਨ ਡਿਜਾਈਨ ਐਂਡ ਟੈਕਨਾਲੋਜੀ, ਆਈ.ਸੀ.ਟੀ.ਐਸ.ਐਮ ਅਤੇ ਟਰੇਡ ਸਰਫੇਸ ਓਰਨਾਮੈਟੇਸ਼ਨ ਤਕਨੀਕ ਦੇ ਪਾਸ ਆਊਟ ਅਤੇ ਪੜ ਰਹੇ ਸਿਖਿਆਰਥੀ ਮੀਟਿੰਗ ਵਿੱਚ ਹਾਜਰ ਹੋਏ । ਇਸ ਸਮੇਂ ਇਹਨਾਂ ਦੇ ਨਾਲ ਟਰੇਡ ਨਾਲ ਸੰਬੰਧਿਤ ਇੰਸਟਰਕਟਰ ਵੀ ਹਾਜਰ ਸਨ। ਪਾਸ ਆਊਟ ਸਿਖਿਆਰਥੀਆਂ ਵੱਲੋਂ ਸੰਸਥਾ ਨੂੰ ਇਸ ਸਮੇਂ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਦੀ ਬਿਹਤਰੀ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਜਿਲ੍ਹਾ ਚੋਣ ਅਫਸਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਅਤੇ  ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਰਿੰਦਰਜੀਤ ਸਿੰਘ ਪਿ੍ਰੰਸੀਪਲ ਕਮ ਨੋਡਲ ਅਫਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਿਨਾਂ ਕਿਸੇ ਦਬਾਅ, ਲਾਲਚ, ਭੇਦਭਾਵ, ਜਾਤਪਾਤ  ਅਤੇ ਪਾਰਟੀ ਬਾਜੀ ਤੋਂ ਉਪਰ ਉੱਠਕੇ ਵੋਟ ਕਰਨ ਲਈ ਕਿਹਾ ਗਿਆ। ਇਹ ਵੀ ਦੱਸਿਆ ਗਿਆ ਕਿ 1 ਜੂਨ ਵੋਟਾਂ ਵਾਲੇ ਦਿਨ ਗਰਮੀ ਜਿਆਦਾ ਹੋਣ ਕਰਕੇ ਸਾਨੂੰ ਸਵੇਰੇ ਸਵੇਰੇ ਵੋਟਿੰਗ ਕਰ ਲੈਣੀ ਚਾਹੀਦੀ ਹੈ।

Leave a Reply

Your email address will not be published. Required fields are marked *