ਫਾਜ਼ਿਲਕਾ 30 ਜਨਵਰੀ
ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਸ. ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਦੇਸ਼ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਸਿੱਧ ਸੁਤੰਤਰਤਾ ਸਗ੍ਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਡੀ.ਸੀ. ਦਫਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀ ਹਾਜ਼ਰ ਸਨ।
ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ

