ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਜਸਪ੍ਰੀਤ ਸਿੰਘ

ਬਠਿੰਡਾ, 15 ਜੁਲਾਈ : ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤਹਿ ਸਮੇਂ ਅਨੁਸਾਰ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੰਦਿਆਂ ਕੀਤਾ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਕਸ਼ੇ, ਨਿਸ਼ਾਨਦੇਹੀਆਂ, ਪਾਰਟੀਸ਼ਨ ਕੇਸਾਂ, ਸਰਫਾਸੀ ਐਕਟ ਨਾਲ ਸਬੰਧਤ ਕੇਸਾਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ  ਇਹ ਵੀ ਹਦਾਇਤ ਕੀਤੀ ਕਿ ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਦੀ ਅਦਾਲਤਾਂ ’ਚ ਚੱਲ ਰਹੇ ਝਗੜੇ ਵਾਲੇ ਇੰਤਕਾਲਾਂ ਦਾ ਪਹਿਲਕਦਮੀ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਾਰਟੀਸ਼ਨ ਦੇ ਕੇਸਾਂ ਦੀ ਪੈਂਡੇਸੀ ਨੂੰ ਜਲਦ ਤੋਂ ਜਲਦ ਨਿਪਟਾਉਣਾ ਯਕੀਨੀ ਬਣਾਇਆ ਜਾਣ। ਇਸ ਤੋਂ ਇਲਾਵਾ ਸ਼ਹਿਰੀ ਤੇ ਪੇਂਡੂ ਕੇਸਾਂ ਦੀ ਰਿਕਵਰੀ ਵੀ ਪਹਿਲ ਦੇ ਆਧਾਰ ’ਤੇ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਨਐਚਆਈ, ਮੇਰਾ ਘਰ ਮੇਰੇ ਨਾਮ, ਫ਼ਰਦ ਤੇ ਸੇਵਾ ਕੇਂਦਰਾਂ ਅਤੇ ਬੈਂਕਾਂ ਨਾਲ ਸਬੰਧਤ ਕੇਸਾਂ ਬਾਰੇ ਵੀ ਸਮੀਖਿਆ ਕੀਤੀ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਨਰਿੰਦਰ ਧਾਲੀਵਾਲ, ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਅੰਕਿਤਾ ਅਗਰਵਾਲ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *