ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ ‘ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 19 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ 10ਵੀਂ ਜਮਾਤ ਦੇ 10 ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਪੰਜਾਬ ਦੇ ਪਹਿਲੇ ਅਤੇ ਦੂਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਇਨ੍ਹਾਂ ਵਿੱਚੋਂ ਅੱਠ ਵਿਦਿਆਰਥੀ, ਅਦਿਤੀ, ਅਲੀਸ਼ਾ ਸ਼ਰਮਾ (ਦੋਵੇਂ ਪੰਜਾਬ ਦੀ ਪਹਿਲੀ ਅਤੇ ਦੂਜੀ ਰੈਂਕ ਪ੍ਰਾਪਤ ਕਰਨ ਵਾਲੀਆਂ ਹਨ) ਸਿਮਰਨ ਤਿਵਾੜੀ, ਸਾਧਨਾ ਰਾਣੀ ਗੁਪਤਾ, ਗੁਰਸਿਮਰਨ, ਮੁਹੰਮਦ ਅਹਿਮਦ ਰਜ਼ਾ, ਜ਼ਾਹਿਦ ਅਲੀ ਅਤੇ ਅਦਿਤੀ, ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ ਅਤੇ ਦੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਦੀਆਂ ਵਿਦਿਆਰਥਣਾਂ ਸਿਮਰਨਪ੍ਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।

ਸਨਮਾਨ ਸਮਾਰੋਹ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਦੇ ਸਹਿਯੋਗ ਲਈ ਅਧਿਆਪਕਾਂ ਅਤੇ ਮਾਪਿਆਂ ਦੀ ਵੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਉੱਚੇ ਸੁਪਨੇ ਲੈਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਟੀਚਿਆਂ ‘ਤੇ ਕੇਂਦਰਿਤ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਸਲਾਹ ਦਿੱਤੀ ਕਿ ਉਹ ਅਸਫਲਤਾਵਾਂ ਤੋਂ ਨਿਰਾਸ਼ ਨਾ ਹੋਣ ਕਿਉਂਕਿ ਉਹ ਸਫਲਤਾ ਦੇ ਥੰਮ੍ਹ ਹਨ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਾਂ ਨੂੰ ਪ੍ਰੇਰਿਤ ਕਰਨਗੇ ਅਤੇ ਸਮਾਜ ਦੀ ਸੇਵਾ ਕਰਨਗੇ। ਉਨ੍ਹਾਂ ਭਵਿੱਖ ਦੇ ਯਤਨਾਂ ਵਿੱਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਗੱਲਬਾਤ ਦੌਰਾਨ, ਵਿਦਿਆਰਥੀਆਂ ਨੇ ਆਪਣੀ ਦਿਲਚਸਪੀ ਦੇ ਖੇਤਰਾਂ, ਸ਼ਕਤੀਆਂ ਅਤੇ ਮੁਸ਼ਕਲਾਂ ਨੂੰ ਸਾਂਝਾ ਕੀਤਾ। ਉਹਨਾਂ ਨੇ ਅਕਾਦਮਿਕ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਪੂਰਾ ਕਰਨ ਲਈ ਆਪਣੀ ਪਹੁੰਚ ਬਾਰੇ ਵੀ ਚਰਚਾ ਕੀਤੀ।

Leave a Reply

Your email address will not be published. Required fields are marked *