ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ 23 ਫਰਵਰੀ 2025…
    ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।
   ਇਸ ਮੌਕੇ ਡੱਬਵਾਲਾ ਕਲਾ ਦੇ ਓਟ ਸੈਂਟਰ ਦੇ ਇੰਚਾਰਜ ਡਾ. ਦੁਸ਼ਯੰਤ ਯਾਦਵ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਨਸ਼ਿਆਂ ਨਾਲ ਪੀੜਤ ਵਿਅਕਤ ਨੂੰ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
   ਓਟ ਕੌਂਸਲਰ ਨਿਸ਼ਾਨ ਸਿੰਘ ਭੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ। ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ ਅਤੇ ਬਡੀਜ਼ ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।
     ਦਿਵੇਸ਼ ਕੁਮਾਰ ਬਲਾਕ ਐਜੂਕੇਟਰ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ! ਇਸ ਦੌਰਾਨ ਸਟਾਫ ਨਰਸ ਅਭਿਸ਼ੇਕ ਤਿਵਾੜੀ ਅਤੇ  ਹਾਜਰ ਸੀ।

Leave a Reply

Your email address will not be published. Required fields are marked *