17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 29 ਸਤੰਬਰ 2024—

ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਅਕਤੂਬਰ ਤੋਂ ਵੱਖ ਵੱਖ ਰਾਜਾਂ ਅਤੇ ਹੋਰ ਥਾਵਾਂ ਤੋਂ ਸ਼ੋਭਾ ਯਾਤਰਾ ਵਿਖੇ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦੱਸਿਆ ਕਿ 5 ਅਕਤੂਬਰੀ ਨੂੰ ਹਿਮਾਚਲ ਪ੍ਰਦੇਸ਼ ਤੋਂ, 11 ਅਕਤੂਬਰ ਨੂੰ ਜਲੰਧਰ ਤੋਂ ਅਤੇ 16 ਅਕਤੂਬਰ ਨੂੰ ਨਕੋਦਰ ਤੋਂ ਭਾਰੀ ਸੰਗਤਾਂ ਇਥੇ ਪਹੁੰਚ ਰਹੀਆਂ ਹਨ। ਉਨਾਂ ਦੱਸਿਆ ਕਿ ਇਨਾਂ ਸਾਰੇ ਉਤਸਵਾਂ ਦੀ ਸ਼ੁਰੂਆਤ 5 ਅਕਤੂਬਰ ਤੋਂ ਸ਼ੁਰੂ ਹੋ ਕੇ 18 ਅਕਤੂਬਰ ਨੂੰ ਸਮਾਪਤ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਦੱਸਿਆ ਕਿ ਇਸ ਸਮਾਗਮ ਨੂੰ ਮਨਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੰਟਰੋਲ ਰੂਮ, ਟ੍ਰੈਫਿਕ, ਸੈਨੀਟੇਸ਼ਨ, ਡੈਕੋਰੇਸ਼ਨ, ਲੰਗਰ, ਮੈਡੀਕਲ ਸਹੂਲਤਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ ਪਹਿਲ ਦੇ ਆਧਾਰ ਤੇ ਕੀਤਾ ਜਾਵੇ।

ਉਨਾਂ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਅਤੇ ਟ੍ਰੈਫਿਕ ਇੰਚਾਰਜ ਅੰਮ੍ਰਿਤਸਰ ਨੂੰ ਸ਼ੋਭਾ ਯਾਤਰਾ ਵਾਲੇ ਦਿਨ ਅਤੇ ਪ੍ਰਗਟ ਦਿਵਸ ਸਮੇਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨਾਂ ਕਿਹਾ ਕਿ ਸ੍ਰੀ ਰਾਮ ਤੀਰਥ ਵਿਖੇ ਬਣੇ ਸੜ੍ਹਕ ਕਿਨਾਰੇ ਅਤੇ ਡਿਵਾਇਡਰਾਂ ਤੇ ਉੱਗੀ ਹੋਈ ਘਾਸ-ਫੂਸ ਅਤੇ ਬੂਟੀਆਂ ਨੂੰ ਹਟਾਇਆ ਜਾਵੇ ਅਤੇ ਸਵਾਗਤੀ ਗੇਟ ਲਗਾਇਆ ਜਾਵੇ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੀਰਥ ਸਥਲ ਵਿੱਖੇ ਸੁਪਰ ਸ਼ਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਲਾਈਨ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਵਲੋਂ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਗਿਆ, ਜਿਥੇ ਮੰਦਰ ਕਮੇਟੀ ਵਲੋਂ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੀਟਿੰਗ ਵਿੱਚ ਐਸ.ਡੀ.ਐਮ. ਲੋਪੋਕੇ ਸ੍ਰੀਮਤੀ ਅਮਨਦੀਪ ਕੌਰ,ਜਿਲ੍ਹਾ ਸਮਾਜ ਭਲਾਈ ਅਫ਼ਸਰ ਸ੍ਰੀ ਪੱਲਵ ਸ੍ਰੇਸ਼ਠਾ, ਜੀ ਐਮ ਸ੍ਰੀ ਵਾਲਮੀਕਿ ਤੀਰਥ ਸ੍ਰੀ ਕੁਸ਼ਰਾਜ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਸਰਤਾਜ ਸਿੰਘ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਵਿਸ਼ਾਲ ਵਧਾਵਨ, ਐਕਸੀਐਨ ਸੰਦੀਪ ਸਿੰਘ, ਜਿਲ੍ਹਾ ਸਿਹਤ ਅਫ਼ਸਰ ਨਗਰ ਨਿਗਮ ਡਾ. ਕਿਰਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *