Shadow

1857 ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ, ਅੰਬਾਲਾ ਵਿੱਚ ਬਣੇ ਆਜ਼ਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ ਜਲਦ ਹੋਵੇਗਾ ਉਦਘਾਟਨ – ਊਰਜਾ ਮੰਤਰੀ ਅਨਿਲ ਵਿਜ

ਚੰਡੀਗੜ੍ਹ, 26 ਅਪ੍ਰੈਲ – ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਉਮੀਦ ਜਤਾਈ ਕਿ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਬਣਾਏ ਜਾ ਰਹੇ ਸ਼ਾਨਦਾਰ ਸ਼ਹੀਦ ਸਮਾਰਕ ਦਾ ਉਦਘਾਟਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਜਲਦੀ ਹੀ ਕਰਨਗੇ। ਇਸ ਸਮਾਰਕ ਦੇ ਖੁੱਲ੍ਹਣ ਤੋਂ ਬਾਅਦ ਦੇਸ਼ ਭਰ ਦੇ ਲੋਕ ਇੱਥੇ ਆ ਕੇ ਉਨ੍ਹਾਂ ਅਣਸੁਣੇ ਨਾਇਕਾਂ (ਅਨਸੰਗ ਹੀਰੋਜ਼) ਦੀਆਂ ਗਾਥਾਵਾਂ ਨੂੰ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ।

ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਪ੍ਰੋਗਰਾਮ ਮਨ ਕੀ ਬਾਤ‘ ਸੁਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਦੇ ਮਨ ਕੀ ਬਾਤ‘ ਪ੍ਰੋਗਰਾਮ ਵਿੱਚ ਸਾਲ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦਾ ਜ਼ਿਕਰ ਕੀਤਾਜੋ ਕਿ ਬਹੁਤ ਮਹੱਤਵਪੂਰਨ ਹੈ। ਇਸ ਇਤਿਹਾਸਕ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਛਾਉਣੀ ਵਿੱਚ ਕਰੀਬ 700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸ਼ਹੀਦ ਸਮਾਰਕ ਬਣਾਇਆ ਗਿਆ ਹੈ। ਇਸ ਵਿੱਚ 10 ਮਈ 1857 ਤੋਂ ਸ਼ੁਰੂ ਹੋਏ ਆਜ਼ਾਦੀ ਸੰਗਰਾਮ ਅਤੇ ਦੇਸ਼ ਭਰ ਵਿੱਚ ਹੋਏ ਸੰਘਰਸ਼ਾਂ ਨੂੰ ਜਿਊਂਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਅੰਬਾਲਾਮੇਰਠਝਾਂਸੀਕਸ਼ਮੀਰੀ ਗੇਟ ਸਮੇਤ ਵੱਖ-ਵੱਖ ਥਾਵਾਂ ਤੇ ਲੜੀਆਂ ਗਈਆਂ ਲੜਾਈਆਂ ਅਤੇ ਰਾਣੀ ਲਕਸ਼ਮੀਬਾਈਤਾਂਤੀਆ ਟੋਪੇ ਵਰਗੇ ਮਹਾਨ ਯੋਧਿਆਂ ਦੇ ਯੋਗਦਾਨ ਨੂੰ ਵੀ ਇਸ ਵਿੱਚ ਦਿਖਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ 1857 ਦੇ ਕਈ ਨਾਇਕਾਂ ਨੂੰ ਇਤਿਹਾਸ ਵਿੱਚ ਬਣਦੀ ਪਛਾਣ ਅਤੇ ਸ਼ਰਧਾਂਜਲੀ ਨਹੀਂ ਮਿਲ ਸਕੀ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਰਕ ਵਿੱਚ ਇੱਕ ਵਿਸ਼ੇਸ਼ ਸ਼ਰਧਾਂਜਲੀ ਸਥਾਨ‘ ਵੀ ਬਣਾਇਆ ਗਿਆ ਹੈਜਿੱਥੇ ਲੋਕ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰ ਸਕਣਗੇਜਿਨ੍ਹਾਂ ਨੂੰ ਹੁਣ ਤੱਕ ਲੋੜੀਂਦਾ ਸਨਮਾਨ ਨਹੀਂ ਮਿਲ ਸਕਿਆ।

ਸ੍ਰੀ ਵਿਜ ਨੇ ਦੱਸਿਆ ਕਿ ਮਨ ਕੀ ਬਾਤ‘ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਈ ਦਾ ਮਹੀਨਾ 1857 ਦੇ ਪਹਿਲੇ ਸੁਤੰਤਰਤਾ ਸੰਗਰਾਮ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਮਾਂ ਭਾਰਤੀ ਦੀਆਂ ਵੀਰ ਸੰਤਾਨਾਂ ਨੂੰ ਪ੍ਰਣਾਮ ਕਰਦਿਆਂ ਨੌਜਵਾਨਾਂਖਾਸ ਕਰਕੇ ਸਕੂਲੀ ਬੱਚਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਛੁੱਟੀਆਂ ਦਾ ਸਹੀ ਇਸਤੇਮਾਲ ਕਰਨ ਅਤੇ ਕੁਝ ਨਵਾਂ ਸਿੱਖਣ ਦੀ ਕੋਸ਼ਿਸ਼ ਕਰਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਸਵੇਰੇ 11 ਵਜੇ ਮਨ ਕੀ ਬਾਤ‘ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਸੰਵਾਦ ਕਰਦੇ ਹਨ ਅਤੇ ਵੱਖ-ਵੱਖ ਵਿਸ਼ਿਆਂ ਤੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕਰਦੇ ਹਨ। ਇਸ ਵਾਰ ਉਨ੍ਹਾਂ ਨੇ ਪ੍ਰਮਾਣੂ ਊਰਜਾ ਅਤੇ ਪਵਨ ਊਰਜਾ ਦੇ ਮਹੱਤਵ ਤੇ ਚਾਨਣਾ ਪਾਇਆ ਅਤੇ ਬਾਂਸ ਉਦਯੋਗ ਨੂੰ ਹੁਲਾਰਾ ਦੇਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਬਾਂਸ ਨੂੰ ਰੁੱਖਾਂ ਦੀ ਸ਼੍ਰੇਣੀ ਤੋਂ ਵੱਖ ਕਰ ਦਿੱਤਾ ਹੈਜਿਸ ਨਾਲ ਇਸ ਖੇਤਰ ਵਿੱਚ ਨਵੀਨਤਾ ਅਤੇ ਉਦਯੋਗ ਨੂੰ ਹੁਲਾਰਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਤੌਰ ਤੇ ਉੱਤਰ-ਪੂਰਬੀ ਭਾਰਤ ਵਿੱਚ ਬਾਂਸ ਉਦਯੋਗ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਬਾਂਸ ਤੋਂ ਬਣੇ ਉਤਪਾਦਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਸ੍ਰੀ ਵਿਜ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਂਸ ਤੋਂ ਬਣੇ ਉਤਪਾਦਾਂ ਦੀ ਖਰੀਦ ਕਰਕੇ ਇਸ ਉਦਯੋਗ ਨੂੰ ਉਤਸ਼ਾਹਿਤ ਕਰਨਜਿਸ ਨਾਲ ਉੱਤਰ-ਪੂਰਬੀ ਖੇਤਰ ਦੇ ਵਿਕਾਸ ਨੂੰ ਬਲ ਮਿਲੇਗਾ।

ਇਸ ਤੋਂ ਇਲਾਵਾਪ੍ਰਧਾਨ ਮੰਤਰੀ ਨੇ ਮਨ ਕੀ ਬਾਤ‘ ਵਿੱਚ ਗਣਿਤ ਓਲੰਪੀਆਡ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਮਹਾਤਮਾ ਬੁੱਧ ਦੇ ਵਿਚਾਰ ਵੀ ਸਾਂਝੇ ਕੀਤੇ। ਸ਼੍ਰੀ ਵਿਜ ਨੇ ਕਿਹਾ ਕਿ ਮਹਾਤਮਾ ਬੁੱਧ ਦਾ ਸੰਦੇਸ਼ ਸਵੈ-ਅਨੁਸ਼ਾਸਨ ਤੇ ਅਧਾਰਤ ਹੈ – “ਪਹਿਲਾਂ ਆਪਣੇ ਆਪ ਤੇ ਰਾਜ ਕਰੋਫਿਰ ਦੂਜਿਆਂ ਦਾ ਮਾਰਗਦਰਸ਼ਨ ਕਰੋ।” ਇਹ ਵਿਚਾਰ ਅੱਜ ਵੀ ਓਨਾ ਹੀ ਪ੍ਰਸੰਗਿਕ ਹੈ।

ਸ੍ਰੀ ਵਿਜ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਮਨ ਕੀ ਬਾਤ‘ ਪ੍ਰੋਗਰਾਮ ਨੂੰ ਨਿਯਮਿਤ ਤੌਰ ਤੇ ਸੁਣਨ ਅਤੇ ਆਪਣੇ ਜੀਵਨ ਦਾ ਕੁਝ ਸਮਾਂ ਕੱਢ ਕੇ ਇਸ ਤੋਂ ਪ੍ਰੇਰਨਾ ਲੈਣਕਿਉਂਕਿ ਇਹ ਪ੍ਰੋਗਰਾਮ ਦੇਸ਼ ਦੀਆਂ ਪ੍ਰਾਪਤੀਆਂਨਵੀਨਤਾਵਾਂ ਅਤੇ ਸਕਾਰਾਤਮਕ ਪਹਿਲੂਆਂ ਨਾਲ ਲੋਕਾਂ ਨੂੰ ਜੋੜਨ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ।

Leave a Reply

Your email address will not be published. Required fields are marked *