ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ

ਫਿਰੋਜ਼ਪੁਰ ( ) 25 ਸਤੰਬਰ 2024 — ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਮਾਨਯੋਗ ਸਿਵਲ ਜੱਜ (ਸੀਨਅਰ ਡਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅੱਜ ਲੀਡ ਬੈਂਕ ਮੈਨੇਜਰ, ਬੈਕ ਮੈਨੇਜਰਾਂ, ਬਿਜਲੀ ਬੋਰਡ, ਬੀ.ਐੱਸ.ਐੱਨ.ਐੱਲ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸਾਸ਼ਨ ਅਤੇ ਹੋਰ ਅਦਾਰਿਆਂ ਦੇ ਅਧਿਕਾਰੀਆਂ ਨਾਲ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ। 
 
ਜੱਜ ਸਾਹਿਬ ਨੇ ਮੀਟਿੰਗ ਵਿੱਚ ਹਾਜ਼ਰਨ ਅਧਿਕਾਰੀਆਂ ਨੂੰ ਪ੍ਰੀ ਲੋਕ ਅਦਾਲਤਾਂ ਦੇ ਸ਼ਿਡਿਊਲ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਉਹ ਜਲਦ ਪ੍ਰੀ ਲਿਟੀਗੇਟਿਵ ਕੇਸ ਦਾਖਲ ਕਰਨ ਤਾਂ ਜੋ ਉਨ੍ਹਾਂ ਕੇਸਾਂ ਨੂੰ ਲੋਕ ਅਦਾਲਤ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਪ੍ਰੀ ਲੋਕ ਅਦਾਲਤਾਂ ਵਿੱਚ ਵੀ ਸੁਣਿਆ ਜਾ ਸਕੇ। ਇਸ ਮੀਟਿੰਗ ਵਿੱਚ ਜੱਜ ਸਾਹਿਬ ਨੇ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲਿਟੀਗੇਟਿਵ ਕੇਸ ਲਗਾਉਣ ਅਤੇ ਅਦਾਲਤਾਂ ਵਿੱਚ ਲੰਭਿਤ ਕੇਸਾਂ ਨੂੰ ਰਾਜੀਨਾਮੇ ਲਈ ਲੋਕ ਅਦਾਲਤ ਵਿੱਚ ਰਖਵਾਉਣ ਬਾਰੇ ਕਿਹਾ ਗਿਆ। ਮਾਨਯੋਗ ਜੱਜ ਸਾਹਿਬ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲਾਭ ਉਠਾ ਸਕਦੇ ਹਨ ਅਤੇ ਇਸ ਨੈਸ਼ਨਲ ਲੋਕ ਅਦਾਲਤ ਦਾ ਲਾਭ ਉਠਾਉਣ ਲਈ ਸਬੰਧਤ ਅਦਾਲਤ ਵਿੱਚ ਦਰਖਾਸਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਝੋਕ ਰੋਡ, ਨੇੜੇ ਸ਼ੇਰ ਸ਼ਾਹ ਅਲੀ ਚੌਕ, ਫਿਰੋਜ਼ਪੁਰ ਕੈਂਟ ਵਿੱਚ ਆਪਣੀ ਦਰਖਾਸਤ ਦੇ ਕੇ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦੇ ਹਨ।

Leave a Reply

Your email address will not be published. Required fields are marked *