ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਜੋਈਆਂ ਅਤੇ ਟਾਹਲੀਆਂ ਦੇ ਸਕੂਲਾਂ ’ਚ 30.45 ਲੱਖ ਦੀ ਲਾਗਤ ਵਾਲੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ

ਬੁਢਲਾਡਾ/ਮਾਨਸਾ, 24 ਅਪ੍ਰੈਲ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਪੂਰੀ ਕੀਤੀ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਹਲਕੇ ਦੇ ਪਿੰਡ ਜੋਈਆਂ ਅਤੇ ਟਾਹਲ੍ਹੀਆਂ ਦੇ ਸਰਕਾਰੀ ਸਕੂਲਾਂ ਵਿਚ 30 ਲੱਖ 45 ਹਜ਼ਾਰ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖ ਤੋਂ ਘੱਟ ਨਹੀਂ ਹਨ। ਲੋਕਾਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਪੈਦਾ ਹੋ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਮੰਤਵ ਹੈ।
ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਜੋਈਆਂ ਵਿਖੇ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕਲਾਸਰੂਮ, 01 ਲੱਖ 59 ਹਜ਼ਾਰ ਨਾਲ ਬਣੇ ਲੜਕੀਆਂ ਲਈ ਬਾਥਰੂਮ ਅਤੇ 04 ਲੱਖ 66 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਰਿਪੇਅਰ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਪਿੰਡ ਟਾਹਲੀਆਂ ਦੇ ਸਰਕਾਰੀ ਮਿਡਲ ਸਕੂਲ ਵਿਖੇ 03 ਲੱਖ 14 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਚਾਰਦੀਵਾਰੀ, 03 ਲੱਖ ਰੁਪਏ ਨਾਲ ਲੱਗੀ ਇੰਟਰਲਾਕ, 09 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕਲਾਸਰੂਮ ਅਤੇ 01 ਲੱਖ ਰੁਪਏ ਨਾਲ ਮੁਕੰਮਲ ਰਿਪੇਅਰ ਦੇ ਵੱਖ ਵੱਖ ਕੰਮਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸੀ.ਐਚ.ਟੀ ਰਾਜੇਸ਼, ਹੈਡਮਾਸਟਰ ਹਰਪ੍ਰੀਤ ਸਿੰਘ, ਅਮਨਦੀਪ ਔਲਖ, ਮਨਦੀਪ ਸਰਾਂ, ਚੈਅਰਮੈਨ ਸੀ.ਐਮ.ਸੀ ਨਛੱਤਰ ਸਿੰਘ, ਸਟੇਟ ਕਮੇਟੀ ਮੈਂਬਰ ਕੁਲਵੰਤ ਸਿੰਘ, ਡਾ. ਸੁਖਜਿੰਦਰ ਸਿੰਘ, ਪਰਦੀਪ ਸਿੰਘ, ਜਸਮੇਰ ਸਿੰਘ, ਸਰਪੰਚ ਰੁਪਿੰਦਰ ਕੌਰ, ਚੇਅਰਮੈਨ ਮੰਗਤ ਸਿੰਘ, ਸੀ.ਐਚ.ਟੀ. ਜੋਗਿੰਦਰ ਲਾਲੀ, ਪਿਆਰਾ ਸਿੰਘ ਗੁਰਨੇ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *