ਵਿਧਾਇਕ ਫਾਜ਼ਿਲਕਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ

ਫਾਜ਼ਿਲਕਾ 19 ਜਨਵਰੀ 2024…..    ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਬਲਾਕ ਦੇ ਪਿੰਡ ਪੱਕਾ ਚਿਸਤੀ, ਚੂਹੜੀਵਾਲਾ ਚਿਸਤੀ, ਖਾਨਵਾਲਾ, ਚਾਨਣ ਵਾਲਾ ਅਤੇ ਮੁੱਠਿਆਂ ਵਾਲਾ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ/ਨੀਂਹ ਪੱਥਰ ਵੀ ਰੱਖੇ।ਉਨ੍ਹਾਂ ਲੋਕਾਂ ਦੀਆਂ ਮੁਸਕਲਾਂ ਸੁਨਣ ਉਪਰੰਤ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।  ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਕਰੋੜਾਂ ਰੁਪਏ ਦੀਆਂ ਗ੍ਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਦਾ ਰੁਤਬਾ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਹਰ ਪਿੰਡ ਨੂੰ ਗ੍ਾਂਟਾਂ ਦੇ ਕੇ ਉਨ੍ਹਾਂ ਦਾ ਸੁੰਦਰੀਕਰਨ ਕੀਤਾ ਜਾਵੇ।

ਇਸ ਉਪਰਾਲੇ ਤੋਂ ਪਿੰਡ ਵਾਸੀ ਵੀ ਕਾਫ਼ੀ ਖ਼ੁਸ਼ ਵਿਖਾਈ ਦਿੱਤੇ। ਉਨ੍ਹਾਂ ਕਿਹਾਂ ਕਿ ਪਹਿਲੀ ਵਾਰੀ ਹੋਇਆ ਹੈ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਲਗਾਏ ਜਾ ਰਹੇ ਹਨ। ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਕਿ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਤੇ ਸਿੱਖਿਆ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਸਾਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ-ਜਿਹੜੇ ਪਿੰਡਾਂ ‘ਚ ਵਿਕਾਸ ਕਾਰਜ ਅਧੂਰੇ ਹਨ ਉਨ੍ਹਾਂ ਦਾ ਪ੍ਰਪੋਜਲ ਬਣਾ ਕੇ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ‘ਚ ਕਰੋੜਾਂ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ, ਕੱਚੇ ਖਾਲ ਪੱਕੇ ਕਰਨ, ਸੀਵਰੇਜ਼, ਲਾਈਟਾਂ ਆਦਿ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਅਤੇ ਅਨੇਕਾਂ ਹੀ ਨਵੇੰ ਕੰਮਾਂ ਦੀ ਸੁਰੂਆਤ ਕਰਵਾਈ ਗਈ।  ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਉਨਾਂ ਵਿਕਾਸ ਵਿੱਚ ਲੋਕਾਂ ਨੂੰ ਵੱਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ।ਇਸ ਮੌਕੇ ਬੀਡੀਪੀਓ ਫਾਜ਼ਿਲਕਾ, ਏਪੀਓ ਫਾਜ਼ਿਲਕਾ, ਪੰਚਾਇਤ ਸੈਕਟਰੀ, ਜੇਈ, ਐਸਡੀਓ, ਵਿਪਨ ਚਾਵਲਾ, ਜਸਵੰਤ ਸਿੰਘ ਮੁੱਠੇਆਵਾਲਾ, ਸੁਖਦੀਪ ਸਿੰਘ, ਸੁਖਚੈਨ ਸਿੰਘ ਚਾਨਣਵਾਲਾ, ਰਾਜੂ ਚੂਹੜੀਵਾਲਾ, ਗੁਰਮੀਤ ਸਿੰਘ, ਹਰਮੰਦਰ ਸਿੰਘ ਸਾਬਕਾ ਸਰਪੰਚ,ਧਰਮਵੀਰ ਢਾਕਾ ਖਾਨਪੁਰ, ਅਸ਼ੋਕ ਢਾਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਆਪ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

Leave a Reply

Your email address will not be published. Required fields are marked *