ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਫਾਜ਼ਿਲਕਾ 20 ਜੁਲਾਈ 2024…
          ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਕੋਲੋਂ ਲੰਘਦੇ ਸਤਲੁਜ ਦਰਿਆ ਦੀ ਕਰੀਕ ਉੱਪਰ ਪੁੱਲ ਬਣਾਉਣ ਲਈ ਮੰਗ ਕਰਦਿਆਂ ਕਿਹਾ ਕਿ ਇਸ ਪੁੱਲ ਦੇ ਬਣਨ ਨਾਲ ਸਤਲੁਜ ਦਰਿਆ ਤੋਂ ਪਾਰ ਪੈਂਦੇ 10 ਪਿੰਡਾਂ ਦਾ ਸਿੱਧਾ ਸੰਪਰਕ ਲਾਧੂਕਾ ਮੰਡੀ ਅਤੇ ਫਾਜ਼ਿਲਕਾ ਨਾਲ ਜੁੜੇਗਾ। ਉਨ੍ਹਾਂ ਕਿਹਾ ਕਿ ਇਹ ਪੁੱਲ ਬਣਨਾ ਬਹੁਤ ਜ਼ਰੂਰੀ ਹੈ ਤੇ ਇਸ ਦੇ ਬਣਨ ਨਾਲ ਹਲਕਾ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਦੌਰਾਨ ਵਿਧਾਇਕ ਸਵਨਾ ਨੇ ਸਰਹੱਦੀ ਖੇਤਰ ਦੇ ਤਾਰਾਂ ਤੋਂ ਪਾਰ ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਬਾਅਦ ਦਿਨ ਵੇਲੇ ਬਿਜਲੀ ਸਪਲਾਈ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਵੀ ਮੌਜੂਦ ਸਨ।
          ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨਾਲ ਵਿਸਥਾਰਿਤ ਵਿਚਾਰ ਚਰਚਾ ਦੌਰਾਨ ਤੇ ਮੰਗਾਂ ਤੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਸਰਹੱਦੀ ਖੇਤਰ ਦੇ ਲੋਕਾਂ ਲਈ ਪਹਿਲ ਦੇ ਆਧਾਰ ਤੇ ਵਿਕਾਸ ਦੇ ਕੰਮ ਕੀਤੇ ਜਾਣਗੇ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆ ਕਿਹਾ ਕਿ ਵਿਕਾਸ ਦੇ ਸਾਰੇ ਕੰਮ ਨੇਪਰੇ ਚਾੜ੍ਹੇ ਜਾਣਗੇ ਤੇ ਇਸ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਪਿੰਡਾਂ ਦੀਆਂ ਸੜਕਾਂ, ਗਲੀਆਂ ਤੇ ਨਾਲੀਆਂ ਪੱਕੀਆਂ ਕਰਵਾਈਆਂ ਜਾ ਰਹੀਆਂ ਹਨ
ਇਸ ਮੌਕੇ ਮਾਰਕਿਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਵੀ ਹਾਜ਼ਰ ਸਨ।

Leave a Reply

Your email address will not be published. Required fields are marked *