ਡੇਰਾ ਬਾਬਾ ਨਾਨਕ ਦੀ ਚੋਣ ਵਿੱਚ ਵਿੱਚ ਹੋਈ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੇ ਕੋਟਿਨ-ਕੋਟ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਆਪਣੀ ਮਿਹਰ ਕਰਕੇ ਦਾਸ ਨੂੰ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਅਤੇ ਹਲਕੇ ਦੀ ਸਮੁੱਚੀ ਸੰਗਤ ਦੇ ਹਮੇਸ਼ਾਂ ਰਿਣੀ ਤੇ ਧੰਨਵਾਦੀ ਰਹਿਣਗੇ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨਛੋਹ ਪ੍ਰਾਪਤ ਧਰਤੀ ਹੈ ਅਤੇ ਡੇਰਾ ਬਾਬਾ ਨਾਨਕ ਹਲਕੇ ਵਿੱਚ ਹਰ ਧਰਮ, ਵਰਗ ਦੇ ਲੋਕ ਆਪਸ ਵਿੱਚ ਮਿਲ-ਜੁਲ ਕੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਇਹ ਸਰਹੱਦੀ ਹਲਕਾ ਬਹੁਤ ਪਿੱਛੇ ਰਹਿ ਗਿਆ ਸੀ ਅਤੇ ਹੁਣ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਉਹ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਹਲਕੇ ਦੇ ਮੁੱਦੇ ਪੂਰੇ ਜੋਸ਼ ਅਤੇ ਤੱਥਾਂ ਨਾਲ ਉਠਾ ਕੇ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ।
ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਸਮੂਹ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਅਤੇ ਅਰਦਾਸ ਕੀਤੀ ਕਿ ਨਵਾਂ ਵਰ੍ਹਾ ਸਾਰਿਆਂ ਲਈ ਖ਼ੁਸ਼ੀਆਂ, ਖੇੜੇ, ਤਰੱਕੀ ਤੇ ਖ਼ੁਸ਼ਹਾਲੀ ਲੈ ਕੇ ਆਵੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪਨਸਪ ਦੇ ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਹਰਪ੍ਰੀਤ ਸਿੰਘ ਵਿਰਕ ਦਿੱਲੀ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਜੱਗਾ ਮਜੀਠੀਆ, ਭਾਈ ਸੁਖਵਿੰਦਰ ਸਿੰਘ ਅਗਵਾਨ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪਰਵਿੰਦਰ ਸਿੰਘ ਘਣੀਆ, ਸਾਬਕਾ ਸਰਪੰਚ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ, ਪਰਮਿੰਦਰ ਸਿੰਘ ਰੰਧਾਵਾ, ਮਨਜੋਤ ਸਿੰਘ ਰੰਧਾਵਾ, ਮਨਰੂਪ ਸਿੰਘ ਰੰਧਾਵਾ, ਹੈਪੀ ਭੁੱਲਰ, ਮਿੰਟਾ ਰੰਧਾਵਾ ਫ਼ਤਿਹਗੜ੍ਹ ਚੂੜੀਆਂ, ਬਲਬੀਰ ਸਿੰਘ ਟਿੰਕੂ ਖਡੂਰ ਸਾਹਿਬ, ਰਘਬੀਰ ਸਿੰਘ ਖੈਹਿਰਾ ਖਡੂਰ ਸਾਹਿਬ, ਕਸ਼ਮੀਰ ਸਿੰਘ ਵਾਹਲਾ ਸਾਬਕਾ ਜ਼ਿਲ੍ਹਾ ਪ੍ਰਧਾਨ, ਜੇ.ਈ. ਜਸਬੀਰ ਸਿੰਘ ਵਡਾਲਾ ਬਾਂਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡੇਰਾ ਬਾਬਾ ਨਾਨਕ ਹਲਕੇ ਦੀ ਸੰਗਤ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਹਾਜ਼ਰ ਸਨ।