ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

ਮਾਲੇਰਕੋਟਲਾ 01 ਜਨਵਰੀ  :

ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।

ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ ਸਿੰਘ,ਦਲਜੀਤ ਸਿੰਘ, ਧਰਮਿੰਦਰ ਸਿੰਘ,ਗੁਰਜੰਟ ਸਿੰਘ,ਸੰਦੀਪ ਕੌਰ,ਕੁਲਵਿੰਦਰ ਕੌਰ,ਕੁਲਦੀਪ ਕੌਰ ਤੋਂ ਇਲਾਵਾ ਹੋਰ ਮੋਹਤਬਰ ਮੌਜੂਦ ਸਨ ।

Leave a Reply

Your email address will not be published. Required fields are marked *