ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ

ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨੂੰ ਜਿਲ੍ਹੇ ਵਿੱਚ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਨੋਡਲ ਅਤੇ ਕਲੱਸਟਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਦਿਨ ਰਾਤ ਪਰਾਲੀ ਨੂੰ ਅੱਗ ਨਾਲ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਐਸ.ਡੀ.ਐਮਜ਼, ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 82 ਥਾਵਾਂ ਸਪਾਟ ਕੀਤੀਆਂ ਗਈਆਂ ਹਨ, ਜਿੰਨਾ ਵਿੱਚੋਂ ਨੋਡਲ ਤੇ ਕਲੱਸਟਰ ਅਫਸਰਾਂ ਵੱਲੋਂ ਜਾ ਕੇ ਚੈੱਕ ਕਰਨ ਉਪਰੰਤ 43 ਕੇਸ ਨੋ ਫਾਇਰ ਦੇ ਅਤੇ 39 ਥਾਵਾਂ ਤੇ ਅੱਗ ਲੱਗੀ ਪਾਈ ਗਈ। ਉਨ੍ਹਾਂ ਦੱਸਿਆ ਕਿ 39 ਵਿਅਕਤੀਆਂ ਤੇ ਜਿੰਨਾ ਦਾ ਮੌਕੇ ਤੇ ਚਾਲਾਨ ਕਰਨ ਉਪਰੰਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਇਸ ਦੇ ਨਿਪਟਾਰੇ ਲਈ ਮੌਜੂਦ ਹੋਰ ਤਰੀਕਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਮੁੜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਪਿੰਡਾਂ ਵਿੱਚ ਸਬਸਿਡੀ ਵਾਲੀਆਂ ਮਸ਼ੀਨਾਂ ਕਿਰਾਏ ਤੇ ਉਪਲਬਧ ਕਰਵਾਈਆਂ ਗਈਆਂ ਹਨ।ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦੀਆਂ ਲਿਸਟਾਂ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ ਲਗਵਾ ਦਿੱਤੀ ਗਈਆਂ ਹਨ,ਲੋੜਵੰਦ ਕਿਸਾਨ ਖੇਤੀ ਮਸ਼ੀਨਰੀ ਸਬੰਧੀ ਜਾਣਕਾਰੀ ਇਹਨਾਂ ਲਿਸਟਾਂ ਤੋਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਇੱਕ (ਕਿਊ-ਆਰ) ਕੋਡ ਵੀ  ਜਾਰੀ ਕੀਤਾ ਗਿਆ ਹੈ ਜਿਸ ਨੂੰ ਸਕੈਨ ਕਰਨ ਨਾਲ ਜਿਲ੍ਹਾ ਫਰੀਦੋਕਟ ਦੀ ਵੈਬਸਾਈਟ ਤੇ ਅਪਲੋਡ ਕੀਤੀਆਂ ਗਈਆਂ ਖੇਤੀ ਮਸ਼ੀਨਰੀ ਦੀਆਂ ਪਿੰਡ ਵਾਈਜ਼ ਲਿਸਟਾਂ ਖੁੱਲ ਜਾਣਗੀਆਂ ਅਤੇ ਕੋਈ ਵੀ ਕਿਸਾਨ ਆਪਣੇ ਨੇੜੇ ਦੀ ਮਸ਼ੀਨਰੀ ਬਾਰੇ ਜਾਣਕਾਰੀ ਇਨ੍ਹਾਂ ਲਿਸਟਾਂ ਵਿੱਚੋਂ ਲੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜੇਕਰ ਮਸ਼ੀਨਰੀ ਦੀ ਦਿੱਕਤ ਆਉਂਦੀ ਹੈ ਤਾਂ ਉਹ ਨੋਡਲ ਅਫ਼ਸਰ ਸ੍ਰੀ ਅਮਨ ਕੇਸ਼ਵ ਪ੍ਰੋਜੈਕਟ ਡਾਇਰਕੈਟਰ ਆਤਮਾ ਫਰੀਦਕੋਟ (81647-55422), ਸ੍ਰੀ ਗੁਰਿੰਦਰਪਾਲ ਸਿੰਘ ਖੇਤੀਬਾੜੀ ਅਫਸਰ, ਫਰੀਦਕੋਟ (95305-41497), ਸ੍ਰੀ ਰੁਪਿੰਦਰ ਸਿੰਘ, ਖੇਤੀਬਾੜੀ ਅਫਸਰ, ਫਰੀਦਕੋਟ ( 83273-11711), ਸ੍ਰੀ ਅਕਸ਼ਿਤ ਜੈਨ, ਸਹਾਇਤ ਖੇਤੀਬਾੜੀ ਇੰਜੀਨੀਅਰ, ਫਰੀਦਕੋਟ (95306-09090) ਨਾਲ ਸੰਪਰਕ ਕਰ ਸਕਦੇ ਹਨ । ਇਹ ਨੋਡਲ ਅਧਿਕਾਰੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *