ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ,ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਫਰੀਦਕੋਟ 19ਸਤੰਬਰ ()   ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਐੱਨ.ਐੱਸ.ਐੱਸ ਯੂਨਿਟ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀਆਂ, ਆਮ ਲੋਕਾਂ ਵੱਲੋਂ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੋਲਦਿਆਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈੱਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ ।

ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਦੁਨੀਆ ਤੇ ਕੋਈ ਵੀ ਅਜਿਹੀ ਮਸ਼ੀਨ ਨਹੀਂ ਬਣੀ ਜਿਸ ਨਾਲ ਖੂਨ ਤਿਆਰ ਕੀਤਾ ਜਾ ਸਕੇ ਅਤੇ ਸਾਡੇ ਦੇਸ਼ ਵਿੱਚ ਰੋਜਾਨਾ ਹੁੰਦੇ ਹਾਦਸਿਆਂ ਕਾਰਨ ਅਨੇਕਾ ਲੋਕ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ । ਜੇਕਰ ਅਜਿਹੇ ਕੁਝ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਪ੍ਰਾਪਤ ਹੋ ਜਾਵੇ ਤਾਂ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ । ਉਨ੍ਹਾਂ ਲੋਕਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਅਤੇ ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਵੀ ਕੀਤੀ

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਬ੍ਰਿਜਿੰਦਰਾ ਕਾਲਜ ਦੇ ਪ੍ਰਿੰਸੀਪਲ ਮਨਜੀਤ ਸਿੰਘ ਮੱਕੜ, ਪ੍ਰੋਗਰਾਮ ਅਫਸਰ ਹਿਮਾਂਸ਼ੂ ਨਾਗਪਾਲ, ਮੰਚ ਸੰਚਾਲਕ ਮਨਿੰਦਰ ਕੌਰ ਵਿਰਕ,  ਐੱਮ.ਸੀ ਵਿਜੇ ਛਾਬੜਾ, ਗੁਰਜੰਟ ਸਿੰਘ, ਚੀਮਾ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ। ।

Leave a Reply

Your email address will not be published. Required fields are marked *