Shadow

ਫੀਲਡ ਵਿੱਚ ਰਹਿ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਅਧਿਕਾਰੀ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਚੰਡੀਗੜ੍ਹ, 27 ਮਈ– ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਗਰਮੀ ਦੇ ਇਸ ਮੌਸਮ ਵਿੱਚ ਪੀਣ ਦੇ ਪਾਣੀ ਦੀ ਸੁਚਾਰੂ ਸਪਲਾਈ ਨੂੰ ਲੈ ਕੇ ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਪੂਰੀ ਤਰ੍ਹਾਂ ਅਲਰਟ ਮੋਡ ਤੇ ਕਰ ਦਿੱਤਾ ਹੈ। ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗਰਮੀ ਦੇ ਇਸ ਚੁਣੌਤੀਪੂਰਨ ਸੀਜ਼ਨ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪੀਣ ਦੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਲਈ ਅਧਿਕਾਰੀ ਫੀਲਡ ਵਿੱਚ ਰਹਿ ਕੇ ਕੰਮ ਕਰਨਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਜਲ ਸਪਲਾਈ ਵਿਵਸਥਾ ਨੂੰ ਪੂਰੀ ਸਮਰੱਥਾ ਨਾਲ ਚਾਲੂ ਰੱਖਣ।

ਮੰਤਰੀ ਨੇ ਸਪੱਸ਼ਟ ਕਿਹਾ ਕਿ ਗਰਮੀ ਦਾ ਅਗਲਾ ਮਹੀਨਾ ਵੀ ਵਿਭਾਗ ਲਈ ਸਭ ਤੋਂ ਮਹੱਤਵਪੂਰਨ ਅਤੇ ਚੁਣੌਤੀਪੂਰਨ ਹੁੰਦਾ ਹੈ। ਅਜਿਹੇ ਸਮੇਂ ਵਿੱਚ ਵਿਭਾਗੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਹੈੱਡਕੁਆਰਟਰ ਤੇ ਉਪਲਬਧ ਰਹਿਣ ਅਤੇ ਬਿਨਾਂ ਇਜਾਜ਼ਤ ਹੈੱਡਕੁਆਰਟਰ ਨਾ ਛੱਡਣ। ਇਸ ਦੇ ਨਾਲ ਹੀ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਸਥਿਤੀ ਵਿੱਚ ਪੀਣ ਦੇ ਪਾਣੀ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ।

ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਬੁੱਧਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨਾਲ ਪੀਣ ਦੇ ਪਾਣੀ ਦੀ ਵਿਵਸਥਾਜਲ ਸੰਭਾਲਜਲ ਨਿਕਾਸੀ ਅਤੇ ਫਲੱਡ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਦੇ ਸਾਰੇ ਸਰਕਲਾਂ ਦੀ ਪੀਣ ਦੇ ਪਾਣੀ ਦੀ ਵਿਵਸਥਾ ਦੀ ਵੱਖ-ਵੱਖ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਖੇਤਰਾਂ ਬਾਰੇ ਵਿਸ਼ੇਸ਼ ਤੌਰ ਤੇ ਚਰਚਾ ਕੀਤੀ ਗਈ ਜਿੱਥੋਂ ਪੀਣ ਦੇ ਪਾਣੀ ਦੇ ਸੰਕਟ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ। ਇਸ ਦੌਰਾਨ ਮੁੱਖ ਇੰਜੀਨੀਅਰ ਸ੍ਰੀ ਦੇਵੇਂਦਰ ਦਾਹਿਮਾ ਸਮੇਤ ਵੱਖ-ਵੱਖ ਸਰਕਲਾਂ ਦੇ ਇੰਜੀਨੀਅਰ ਮੌਜ਼ੂਦ ਸਨਜਦੋਂ ਕਿ ਸਾਰੇ ਸਰਕਲਾਂ ਦੇ ਅਧੀਨ ਆਉਣ ਵਾਲੇ ਸੁਪਰਡੈਂਟ ਇੰਜੀਨੀਅਰ ਅਤੇ ਉਪਮੰਡਲ ਇੰਜੀਨੀਅਰ ਵਰਚੁਅਲ ਮੀਡੀਅਮ ਰਾਹੀਂ ਮੀਟਿੰਗ ਵਿੱਚ ਜੁੜੇ।

ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬਾ ਸਰਕਾਰ ਦੀ ਸਰਵਉੱਚ ਪ੍ਰਾਥਮਿਕਤਾ ਹਰ ਨਾਗਰਿਕ ਤੱਕ ਸਾਫ਼ਸੁਰੱਖਿਅਤ ਅਤੇ ਲੋੜੀਂਦਾ ਪੀਣ ਦਾ ਪਾਣੀ ਉਪਲਬਧ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰੇਰਨਾ ਨਾਲ ਸਰਕਾਰ ਹਰ ਘਰ ਨਲ ਤੋਂ ਜਲ ਅਤੇ ਉਸ ਵਿੱਚ ਸਵੱਛ ਜਲ” ਦੇ ਤਹਿਤ ਕੰਮ ਕਰ ਰਹੀ ਹੈ। ਇਸ ਦਾ ਉਦੇਸ਼ ਸਿਰਫ਼ ਪਾਣੀ ਪਹੁੰਚਾਉਣਾ ਹੀ ਨਹੀਂਬਲਕਿ ਹਰ ਪਰਿਵਾਰ ਤੱਕ ਗੁਣਵੱਤਾਪੂਰਨ ਅਤੇ ਨਿਯਮਤ ਪੀਣ ਦਾ ਪਾਣੀ ਉਪਲਬਧ ਕਰਵਾਉਣਾ ਹੈ। ਵਿਭਾਗੀ ਅਧਿਕਾਰੀ ਇਸ ਉਦੇਸ਼ ਨੂੰ ਮਿਸ਼ਨ ਮੋਡ ਵਿੱਚ ਪੂਰਾ ਕਰਨ।

ਪੀਣ ਵਾਲੇ ਪਾਣੀ ਦੀ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ

ਮੀਟਿੰਗ ਦੌਰਾਨ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਪੀਣ ਦੇ ਪਾਣੀ ਦੀ ਵਿਵਸਥਾ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁਧ ਸਖ਼ਤ ਰੁਖ ਅਪਣਾਉਂਦੇ ਹੋਏ ਐਸਡੀਓ ਅਤੇ ਜੇਈ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਵਿੱਚ ਚਰਖੀ ਦਾਦਰੀ ਅਤੇ ਹਾਂਸੀ ਖੇਤਰ ਦੇ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਆਦਮਪੁਰ ਦੇ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਪੀਣ ਦੇ ਪਾਣੀ ਵਰਗੀ ਬੁਨਿਆਦੀ ਸਹੂਲਤ ਲਈ ਪ੍ਰੇਸ਼ਾਨ ਹੋਣਾ ਪੈਂਦਾ ਹੈ ਤਾਂ ਇਹ ਬਹੁਤ ਗੰਭੀਰ ਵਿਸ਼ਾ ਹੈ ਅਤੇ ਅਜਿਹੀ ਲਾਪ੍ਰਵਾਹੀ ਕਿਸੇ ਵੀ ਪੱਧਰ ਤੇ ਪ੍ਰਵਾਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਦੇ ਪਾਣੀ ਦਾ ਸੰਕਟਜਲਘਰ ਦੀ ਬਦਹਾਲੀਪਾਈਪਲਾਈਨ ਲੀਕੇਜ ਜਾਂ ਪਾਣੀ ਦੀ ਸਪਲਾਈ ਵਿੱਚ ਰੁਕਾਵਟ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣਗੀਆਂਉੱਥੇ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਹਾਂਸੀ ਦੇ ਚਾਨੌਤ ਪਿੰਡ ਮਾਮਲੇ ਵਿੱਚ ਵੀ ਕਾਰਵਾਈ

ਹਾਂਸੀ ਦੇ ਚਾਨੌਤ ਪਿੰਡ ਵਿੱਚ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਚੱਲ ਰਹੇ ਧਰਨੇ ਅਤੇ ਅਧਿਕਾਰੀਆਂ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਮੰਤਰੀ ਨੇ ਸਬੰਧਤ ਐਸਡੀਓ ਅਤੇ ਜੇਈ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ। ਜਾਂਚ ਵਿੱਚ ਸਾਹਮਣੇ ਆਇਆ ਕਿ ਉੱਥੋਂ ਦੇ ਜ਼ਿੰਮੇਵਾਰ ਅਧਿਕਾਰੀਆਂ ਵੱਲੋਂ ਸਮੱਸਿਆ ਦੇ ਹੱਲ ਵਿੱਚ ਲੋੜੀਂਦੀ ਤੇਜ਼ੀ ਨਹੀਂ ਦਿਖਾਈ ਗਈਜਿਸ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੱਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਆਦਮਪੁਰ ਜਲਘਰ ਮਾਮਲੇ ਵਿੱਚ ਜਵਾਬ ਤਲਬ

ਮੀਟਿੰਗ ਵਿੱਚ ਹਿਸਾਰ ਜ਼ਿਲ੍ਹੇ ਦੇ ਆਦਮਪੁਰ ਜਲਘਰ ਦੀ ਬਦਹਾਲ ਸਥਿਤੀ ਅਤੇ ਉੱਥੇ ਪੀਣ ਦੇ ਪਾਣੀ ਦੀ ਸਪਲਾਈ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਵੀ ਨੋਟਿਸ ਲਿਆ ਗਿਆ। ਮੰਤਰੀ ਨੇ ਇਸ ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸਬੰਧਤ ਐਸਡੀਓ ਅਤੇ ਜੇਈ ਨੂੰ ਚਾਰਜਸ਼ੀਟ ਕਰਕੇ ਜਵਾਬ ਤਲਬ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਲਘਰਾਂ ਦੀ ਨਿਯਮਤ ਸਾਫ਼-ਸਫ਼ਾਈਮਸ਼ੀਨਾਂ ਦੀ ਸਾਂਭ-ਸੰਭਾਲਮੋਟਰਾਂ ਦੀ ਚਾਲੂ ਸਥਿਤੀ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣਾ ਵਿਭਾਗੀ ਅਧਿਕਾਰੀਆਂ ਦੀ ਮੁਢਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਜਲਘਰ ਸਿਰਫ਼ ਪਾਣੀ ਸਟੋਰ ਕਰਨ ਦਾ ਕੇਂਦਰ ਨਹੀਂ ਸਗੋਂ ਲੱਖਾਂ ਲੋਕਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨਾਲ ਜੁੜੀ ਮਹੱਤਵਪੂਰਨ ਵਿਵਸਥਾ ਹੈ। ਅਜਿਹੇ ਵਿੱਚ ਉੱਥੇ ਕਿਸੇ ਕਿਸਮ ਦੀ ਗੰਦਗੀਅਵਿਵਸਥਾ ਜਾਂ ਤਕਨੀਕੀ ਖਰਾਬੀ ਨਹੀਂ ਹੋਣੀ ਚਾਹੀਦੀ।

ਫੀਲਡ ਵਿੱਚ ਰਹਿ ਕੇ ਕਰੋ ਕੰਮਖਰਾਬੀ ਤੇ ਤੁਰੰਤ ਲਓ ਐਕਸ਼ਨ

ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਐਕਸਈਐਨਐਸਡੀਓ ਅਤੇ ਜੇਈ ਪੱਧਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿਯਮਤ ਰੂਪ ਵਿੱਚ ਆਪਣੇ ਖੇਤਰਾਂ ਦਾ ਦੌਰਾ ਕਰਨ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵਿਵਸਥਾ ਦੀ ਖੁਦ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਸਿਰਫ਼ ਦਫ਼ਤਰਾਂ ਵਿੱਚ ਬੈਠ ਕੇ ਕੰਮ ਨਾ ਕਰਨ ਬਲਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਅਸਲ ਸਥਿਤੀ ਦਾ ਜਾਇਜ਼ਾ ਲੈਣ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਟਿਊਬਵੈੱਲਮੋਟਰਪਾਈਪਲਾਈਨਬੂਸਟਿੰਗ ਸਟੇਸ਼ਨ ਜਾਂ ਜਲਘਰ ਵਿੱਚ ਕੋਈ ਖਰਾਬੀ ਆਉਂਦੀ ਹੈ ਤਾਂ ਉਸ ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਮੁਰੰਮਤ ਦੇ ਕੰਮ ਵਿੱਚ ਦੇਰੀ ਕਾਰਨ ਜੇਕਰ ਕਿਸੇ ਖੇਤਰ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਪੈਦਾ ਹੁੰਦਾ ਹੈ ਤਾਂ ਸਬੰਧਤ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿੰਚਾਈ ਵਿਭਾਗ ਨਾਲ ਬਿਹਤਰ ਤਾਲਮੇਲ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਉਪਲਬਧਤਾ ਅਤੇ ਵੰਡ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਸਿੰਚਾਈ ਵਿਭਾਗ ਨਾਲ ਬਿਹਤਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਹਫ਼ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਅਤੇ ਨਹਿਰਾਂ ਵਿੱਚ ਪਾਣੀ ਦੀ ਉਪਲਬਧਤਾਪਾਣੀ ਦੀ ਵੰਡ ਅਤੇ ਭਵਿੱਖ ਦੀਆਂ ਲੋੜਾਂ ਤੇ ਚਰਚਾ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਜ਼ਮੀਨਦੋਜ਼ ਪਾਣੀ ਦਾ ਪੱਧਰ ਨੀਵਾਂ ਹੈਉੱਥੇ ਵਿਸ਼ੇਸ਼ ਰਣਨੀਤੀ ਬਣਾ ਕੇ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਟੈਂਕਰਾਂ ਜਾਂ ਹੋਰ ਵਿਕਲਪਿਕ ਸਾਧਨਾਂ ਤੇ ਨਿਰਭਰ ਨਾ ਹੋਣਾ ਪਵੇ।

ਪਾਣੀ ਦੀ ਬਰਬਾਦੀ ਰੋਕਣ ਲਈ ਵਿਸ਼ੇਸ਼ ਮੁਹਿੰਮ

ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਬੈਠਕ ਦੌਰਾਨ ਜਲ ਸੰਭਾਲ ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਪਾਣੀ ਦੀ ਬਰਬਾਦੀ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਵਿਭਾਗੀ ਕਰਮਚਾਰੀ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਿੱਥੇ ਪਾਣੀ ਦੀ ਬੇਲੋੜੀ ਬਰਬਾਦੀ ਹੁੰਦੀ ਦਿਖਾਈ ਦੇਵੇ ਉੱਥੇ ਨੋਟਿਸ ਜਾਰੀ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਆਉਣ ਤੇ ਕਈ ਥਾਵਾਂ ਤੇ ਲੋਕਾਂ ਦੇ ਘਰਾਂ ਤੋਂ ਵਿਅਰਥ ਪਾਣੀ ਵਹਿ ਰਿਹਾ ਹੁੰਦਾ ਹੈਇਸ ਤਰ੍ਹਾਂ ਦੀ ਲਾਪ੍ਰਵਾਹੀ ਦਾ ਨੋਟਿਸ ਲੈਂਦਿਆਂ ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਾਣੀ ਦੀ ਬਰਬਾਦੀ ਕਿਸੇ ਵੀ ਸੂਰਤ ਵਿੱਚ ਨਹੀਂ ਹੋਣੀ ਚਾਹੀਦੀ। ਇਸ ਦੇ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-साथ ਨਿਯਮਾਂ ਤਹਿਤ ਕਾਰਵਾਈ ਵੀ ਯਕੀਨੀ ਬਣਾਈ ਜਾਵੇ। ਮੰਤਰੀ ਨੇ ਕਿਹਾ ਕਿ ਜਲ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਮੌਜੂਦਾ ਸਮੇਂ ਵਿੱਚ ਪਾਣੀ ਬਚਾਉਣ ਦੀ ਦਿਸ਼ਾ ਵਿੱਚ ਗੰਭੀਰ ਯਤਨ ਨਾ ਕੀਤੇ ਗਏ ਤਾਂ ਭਵਿੱਖ ਵਿੱਚ ਪਾਣੀ ਦਾ ਸੰਕਟ ਹੋਰ ਗੰਭੀਰ ਹੋ ਸਕਦਾ ਹੈ। ਇਸ ਲਈ ਹਰ ਨਾਗਰਿਕ ਨੂੰ ਪਾਣੀ ਬਚਾਉਣ ਦੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

ਪਾਣੀ ਦੀ ਗੁਣਵੱਤਾ ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼

ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਦੂਸ਼ਿਤ ਪਾਣੀ ਨਾਲ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈਇਸ ਲਈ ਫਿਲਟਰੇਸ਼ਨ ਅਤੇ ਜਲ ਪਰੀਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਦੇ ਸੈਂਪਲ ਨਿਯਮਤ ਰੂਪ ਵਿੱਚ ਲਏ ਜਾਣ ਅਤੇ ਜੇਕਰ ਕਿਤੇ ਪਾਣੀ ਦੀ ਗੁਣਵੱਤਾ ਖਰਾਬ ਪਾਈ ਜਾਂਦੀ ਹੈ ਤਾਂ ਤੁਰੰਤ ਵਿਕਲਪਿਕ ਵਿਵਸਥਾ ਕੀਤੀ ਜਾਵੇ। ਮੀਟਿੰਗ ਦੌਰਾਨ ਬਹਾਦਰਗੜ੍ਹ ਦੇ ਆਦਰਸ਼ ਨਗਰ ਖੇਤਰ ਵਿੱਚ ਓਵਰਫਲੋ ਦੀ ਸਮੱਸਿਆਚਰਖੀ ਦਾਦਰੀ ਦੇ ਵਿਦਿਆਨਗਰਹਨੂਮਾਨ ਢਾਣੀ ਅਤੇ ਟਿੱਬਾ ਬਸਤੀ ਵਿੱਚ ਪੀਣ ਵਾਲੇ ਪਾਣੀ ਦੇ ਸੰਕਟ ਅਤੇ ਗੁਰੂਗ੍ਰਾਮ ਦੇ ਮੁਜੈਦਪੁਰ ਖੇਤਰ ਵਿੱਚ ਪਾਣੀ ਦੀ ਘਾਟ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਖੇਤਰਾਂ ਵਿੱਚ ਪਹਿਲ ਦੇ ਅਧਾਰ ਤੇ ਹੱਲ ਯਕੀਨੀ ਬਣਾਇਆ ਜਾਵੇ ਅਤੇ ਨਿਯਮਤ ਮਾਨੀਟਰਿੰਗ ਕੀਤੀ ਜਾਵੇ।

ਜਨਪ੍ਰਤੀਨਿਧੀਆਂ ਦੇ ਫੋਨ ਨਾ ਚੁੱਕਣ ਤੇ ਜਤਾਈ ਨਾਰਾਜ਼ਗੀ

ਮੀਟਿੰਗ ਵਿੱਚ ਮੰਤਰੀ ਨੇ ਕਿਹਾ ਕਿ ਕੁਝ ਜਨਪ੍ਰਤੀਨਿਧੀਆਂ ਵੱਲੋਂ ਇਹ ਸ਼ਿਕਾਇਤ ਦਿੱਤੀ ਗਈ ਹੈ ਕਿ ਵਿਭਾਗ ਦੇ ਕੁਝ ਅਧਿਕਾਰੀ ਉਨ੍ਹਾਂ ਦੇ ਫੋਨ ਨਹੀਂ ਚੁੱਕਦੇ ਅਤੇ ਸਮੱਸਿਆਵਾਂ ਤੇ ਗੰਭੀਰਤਾ ਨਹੀਂ ਦਿਖਾਉਂਦੇ। ਇਸ ਤੇ ਮੰਤਰੀ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਧਿਕਾਰੀ ਜਨਪ੍ਰਤੀਨਿਧੀਆਂ ਦੇ ਫੋਨ ਹਰ ਹਾਲ ਵਿੱਚ ਰਿਸੀਵ ਕਰਨ ਅਤੇ ਜਨਤਾ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਪ੍ਰਤੀ ਜਵਾਬਦੇਹ ਹੈ ਅਤੇ ਅਧਿਕਾਰੀਆਂ ਦਾ ਵਿਵਹਾਰ ਵੀ ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਹੋਣਾ ਚਾਹੀਦਾ ਹੈ।

ਸਰਕਾਰ ਦੀ ਤਰਜੀਹ  ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ

ਮੀਟਿੰਗ ਵਿੱਚ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੇ ਹਰ ਨਾਗਰਿਕ ਤੱਕ ਸਾਫ਼ ਅਤੇ ਲੋੜੀਂਦਾ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਵਿਭਾਗੀ ਅਧਿਕਾਰੀ ਪੂਰੀ ਜ਼ਿੰਮੇਵਾਰੀਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਗਰਮੀ ਦੇ ਇਸ ਮੌਸਮ ਵਿੱਚ ਸੂਬੇ ਦੇ ਕਿਸੇ ਵੀ ਪਿੰਡ ਜਾਂ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਸਹੂਲਤ ਅਤੇ ਬਿਹਤਰ ਬੁਨਿਆਦੀ ਸੇਵਾਵਾਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇ ਜਾਣਗੇ।

Leave a Reply

Your email address will not be published. Required fields are marked *