Shadow

ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਧਿਕਾਰੀ – ਕ੍ਰਿਸ਼ਨ ਕੁਮਾਰ ਬੇਦੀ

ਚੰਡੀਗੜ੍ਹ, 23 ਮਈ – ਹਰਿਆਣਾ ਦੇ ਸਮਾਜਿਕ ਨਿਆਂਅਧਿਕਾਰਤਾਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀਆਂ ਸਰਵਉੱਚ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ। ਅਧਿਕਾਰੀ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਵੇਦਨਸ਼ੀਲਤਾ ਅਤੇ ਜਵਾਬਦੇਹੀ ਦੇ ਨਾਲ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਬੇਲੋੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਸ਼ਨੀਵਾਰ ਨੂੰ ਫਤਿਹਾਬਾਦ ਵਿਖੇ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 12 ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਲਈ ਅਤੇ ਪੈਂਡਿੰਗ ਮਾਮਲਿਆਂ ਦੇ ਜਲਦੀ ਹੱਲ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸਪੱਸ਼ਟ ਕਿਹਾ ਕਿ ਜਨਤਕ ਸ਼ਿਕਾਇਤ ਕਮੇਟੀ ਵਿੱਚ ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀਆਂ ਦੀ ਮੀਟਿੰਗ ਵਿੱਚ ਮੌਜ਼ੂਦਗੀ ਜ਼ਰੂਰੀ ਹੈ। ਸ਼ਿਕਾਇਤਕਰਤਾ ਖ਼ੁਦ ਹਾਜ਼ਰ ਹੋ ਕੇ ਇਹ ਦੱਸੇ ਕਿ ਉਹ ਵਿਭਾਗੀ ਕਾਰਵਾਈ ਤੋਂ ਸੰਤੁਸ਼ਟ ਹੈ ਜਾਂ ਨਹੀਂ। ਇਸ ਨਾਲ ਮਾਮਲਿਆਂ ਦੇ ਨਿਰਪੱਖ ਅਤੇ ਪਾਰਦਰਸ਼ੀ ਨਿਪਟਾਰੇ ਵਿੱਚ ਮਦਦ ਮਿਲੇਗੀ।

ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼

ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕ੍ਰਿਸ਼ਨ ਕੁਮਾਰ ਬੇਦੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਧਦੀ ਗਰਮੀ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਵਸਥਾ ਸੁਚਾਰੂ ਰੱਖੀ ਜਾਵੇ ਅਤੇ ਕਿਸੇ ਵੀ ਪਿੰਡ ਜਾਂ ਖੇਤਰ ਵਿੱਚ ਪਾਣੀ ਦੀ ਸਮੱਸਿਆ ਪੈਦਾ ਨਾ ਹੋਣ ਦਿੱਤੀ ਜਾਵੇ। ਇੱਕ ਹੋਰ ਸ਼ਿਕਾਇਤਪਿੰਡ ਪੀਲੀਮੰਦੌਰੀ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਉਠਾਏ ਜਾਣ ਤੇ ਮੰਤਰੀ ਨੇ ਅਧਿਕਾਰੀਆਂ ਨੂੰ ਪਿੰਡ ਵਿੱਚ ਨਿਯਮਤ ਅਤੇ ਲੋੜੀਂਦਾ ਸਾਫ਼ ਪੀਣ ਵਾਲਾ ਪਾਣੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6.72 ਕਰੋੜ ਰੁਪਏ ਦਾ ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ ਅਤੇ ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਰਤੀਆ ਖੇਤਰ ਵਿੱਚ ਗੈਰ-ਕਾਨੂੰਨੀ ਕਲੋਨੀ ਵਿੱਚ ਨਿਯਮਾਂ ਦੇ ਉਲਟ ਸੜਕ ਨਿਰਮਾਣ ਦੀ ਸ਼ਿਕਾਇਤ ਤੇ ਡੀ.ਐਮ.ਸੀ. ਨੂੰ ਮੌਕੇ ਦਾ ਨਿਰੀਖਣ ਕਰਨ ਅਤੇ ਨਿਰਮਾਣ ਕਾਰਜ ਦੀ ਵਿਸਤ੍ਰਿਤ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਗਾਜੂਵਾਲਾ ਦੀ ਰਹਿਣ ਵਾਲੀ ਬਬੀਤਾ ਵੱਲੋਂ ਦਿੱਤੀ ਸ਼ਿਕਾਇਤ ਤੇ ਸੁਣਵਾਈ ਕਰਦੇ ਹੋਏ ਮੰਤਰੀ ਨੇ ਪੁਲਿਸ ਵਿਭਾਗ ਨੂੰ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਦਾ ਕਾਨੂੰਨ ਵਿਵਸਥਾ ਤੇ ਭਰੋਸਾ ਬਣਿਆ ਰਹੇ।

ਪਿੰਡ ਬਨਮੰਦੌਰੀ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੀ ਸ਼ਿਕਾਇਤ ਤੇ ਸੁਣਵਾਈ ਕਰਦੇ ਹੋਏ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਿਨਾਂ ਮਾਨਤਾ ਦੇ ਕੋਈ ਵੀ ਸਕੂਲ ਨਹੀਂ ਚੱਲਣਾ ਚਾਹੀਦਾ। ਇਸ ਤੇ ਡੀ.ਈ.ਈ.ਓ. ਨੇ ਦੱਸਿਆ ਕਿ ਸਬੰਧਤ ਸਕੂਲ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਵੱਲੋਂ ਅਸੰਤੁਸ਼ਟੀ ਪ੍ਰਗਟਾਉਣ ਤੇ ਮੰਤਰੀ ਨੇ ਵਿਭਾਗ ਨੂੰ ਦੁਬਾਰਾ ਜਾਂਚ ਕਰਨ ਅਤੇ ਤੱਥਾਂ ਤੇ ਅਧਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਪਾਣੀ ਅਤੇ ਊਰਜਾ ਦੀ ਸੰਭਾਲ ਨੂੰ ਬਣਾਓ ਆਦਤ

ਸ੍ਰੀ ਬੇਦੀ ਨੇ ਨਾਗਰਿਕਾਂ ਨੂੰ ਪਾਣੀ ਅਤੇ ਊਰਜਾ ਦੀ ਸੰਭਾਲ ਦੀ ਅਪੀਲ ਕਰਦਿਆਂ ਕਿਹਾ ਕਿ ਪਾਣੀ ਅਤੇ ਬਿਜਲੀ ਦੀ ਬਚਤ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ। ਹਰੇਕ ਨਾਗਰਿਕ ਨੂੰ ਲੋੜ ਅਨੁਸਾਰ ਹੀ ਪਾਣੀ ਅਤੇ ਬਿਜਲੀ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਸੰਭਾਲ ਕੀਤੀ ਜਾ ਸਕੇ।

Leave a Reply

Your email address will not be published. Required fields are marked *