26 ਜੁਲਾਈ ਨੂੰ ਹਲਕਾ ਦੱਖਣੀ ਦੇ ਅਧੀਨ ਪੈਂਦੇ ਸਕੱਤਰੀ ਬਾਗ ਵਿੱਖੇ ਲੱਗੇਗਾ ਕੈਂਪ – ਵਿਧਾਇਕ ਨਿੱਝਰ

ਅੰਮ੍ਰਿਤਸਰ, 23 ਜੁਲਾਈ 2024–

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਦੀਆਂ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਦੱਖਣੀ ਦੇ ਵਿਧਾਇਕ ਸਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ 26 ਜੁਲਾਈ ਨੂੰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਕੱਤਰੀ ਬਾਗ ਵਿੱਖੇ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਵੱਖਵੱਖ ਵਿਭਾਗਾਂ ਦੁਆਰਾ ਦਿੱਤੀਆਂ ਜਾਣਕ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਵੀ ਲੈਣ। 

ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨਉਨ੍ਹਾਂ ਵਿੱਚ ਜਨਮ ਸਰਟੀਫਿਕੇਟਆਮਦਨ ਸਰਟੀਫਿਕੇਟਰਿਹਾਇਸ਼ ਸਰਟੀਫਿਕੇਟਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟਬੁਢਾਪਾਦਿਵਯਾਂਗ ਅਤੇ ਆਸ਼ਰਿਤ ਪੈਨਸ਼ਨਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀਸਿਹਤ ਵਿਭਾਗ ਨਾਲ ਸਬੰਧਤ ਸਕੀਮਾਂਬਿਜਲੀ ਦੇ ਬਿੱਲਾਂ ਦੇ ਭੁਗਤਾਨਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲਵਿਆਹ ਦੀ ਰਜਿਸਟ੍ਰੇਸ਼ਨਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂਪੇਂਡੂ ਖੇਤਰ ਸਰਟੀਫਿਕੇਟਫਰਦ ਬਣਾਉਣੀਸ਼ਗਨ ਸਕੀਮਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।  

Leave a Reply

Your email address will not be published. Required fields are marked *