ਖਾਰਾ ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਛੱਪੜ ਦੀਆਂ ਡਰੇਨ ਪਾਈਪ ਲਾਈਨਾਂ ਦਾ ਹੋਇਆ ਕੰਮ ਪੂਰਾ

ਫਰੀਦਕੋਟ 14 ਅਗਸਤ,

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ ਕਰਦਿਆਂ ਬੀ.ਡੀ.ਪੀ.ਓ ਦਫਤਰ ਵੱਲੋਂ ਛੱਪੜ ਨੂੰ ਜਾਂਦੀਆਂ ਡਰੇਨ ਪਾਈਪਾਂ ਨੂੰ ਸਾਫ ਕਰਨ ਦਾ ਅਤੇ ਨਵੀਆਂ ਪਾਉਣ ਦਾ ਕੰਮ ਮੁਕੰਮਲ ਕਰਵਾ ਦਿੱਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੀ.ਡੀ.ਪੀ.ਓ ਕੋਟਕਪੂਰਾ ਨੇ ਦੱਸਿਆ ਕਿ ਪਿਛਲੇ ਦਿਨੀਂ 28 ਜੂਨ ਨੂੰ ਪਿੰਡ ਖਾਰਾ ਵਿੱਚ ਲਗਾਏ ਲੋਕ ਸੁਵਿਧਾ ਕੈਂਪ ਵਿੱਚ ਪਿੰਡ ਵਾਸੀਆਂ ਨੇ ਇਹ ਮਾਮਲਾ ਸਪੀਕਰ ਪੰਜਾਬ ਸਭਾ ਦੇ ਧਿਆਨ ਵਿੱਚ ਲਿਆਂਦਾ ਸੀ। ਇਸ ਸਬੰਧੀ ਉਨ੍ਹਾਂ ਨਿੱਜੀ ਦਿਲਚਸਪੀ ਲੈ ਕੇ ਇਸ ਕੰਮ ਦੀ ਸ਼ੁਰੂਆਤ ਕਰਵਾ ਕੇ ਇਸ ਨੂੰ ਜਲਦ ਨੇਪਰੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।

ਉਨ੍ਹਾਂ ਦੱਸਿਆ ਕਿ ਕਰੀਬ ਸਵਾ ਕਿਲੋਮੀਟਰ ਲੰਮੀ ਪਾਈਪਲਾਈਨ ਦੀ ਸਫਾਈ ਕਰਵਾਈ ਗਈ ਹੈ ਅਤੇ 8-8 ਫੁੱਟ ਲੰਮੀਆਂ 14 ਨਵੀਆਂ ਪਾਈਪਾਂ ਪਾਈਆਂ ਗਈਆ ਹਨ। ਇਸ ਤੋਂ ਇਲਾਵਾ ਗੰਦੇ ਪਾਣੀ ਦੀ ਨਿਕਾਸੀ ਵਾਲੀ ਮੋਟਰ ਦੀ ਰਿਪੇਅਰ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੇ ਕੰਮ ਤੇ 1 ਲੱਖ 15 ਹਜ਼ਾਰ ਰੁਪਏ ਖਰਚ ਆਇਆ ਹੈ ਅਤੇ ਇਹ ਸਾਰਾ ਖਰਚਾ 15ਵੇਂ ਵਿੱਤ ਕਮਿਸ਼ਨ ਵਿੱਚੋਂ ਫੰਡ ਲੈ ਕੇ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਛੱਪੜਾਂ ਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਆ ਜਾਂਦਾ ਸੀ। ਜਿਸ ਕਾਰਨ ਲੋਕਾ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਇਸ ਖੜ੍ਹੇ ਪਾਣੀ ਕਾਰਨ ਕਈ ਵਾਰ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਹੋਣ ਦਾ ਖਦਸ਼ਾ ਲੱਗਿਆ ਰਹਿੰਦਾ ਸੀ। ਹੁਣ ਸਮੱਸਿਆ ਦੇ ਹੱਲ ਹੋ ਜਾਣ ਕਾਰਨ ਬਿਮਾਰੀਆਂ ਦੇ ਫੈਲਣ ਦਾ ਕੋਈ ਡਰ ਨਹੀਂ ਰਿਹਾ। ਪਿੰਡ ਵਾਸੀਆਂ ਨੇ ਸਪੀਕਰ ਸੰਧਵਾਂ ਦਾ ਇਸ ਸਮੱਸਿਆ ਦੇ ਹੱਲ ਲਈ ਧੰਨਵਾਦ ਕੀਤਾ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਸਮੂਹ ਦਫਤਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਬੇਹੱਦ ਸੰਜੀਦਾ ਹੈ, ਜਿਸ ਦੇ ਚੱਲਦਿਆਂ ਲੋਕ ਮਿਲਣੀ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਵਾਸੀ ਜਾਂ ਆਮ ਬੰਦੇ ਦੀ ਸ਼ਿਕਾਇਤ ਤੇ ਸਰਕਾਰ ਵੱਲੋਂ ਫੌਰੀ ਕਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

 ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਵੱਖ ਵੱਖ ਪਿੰਡਾਂ ਵਿੱਚ 11 ਸੁਵਿਧਾ ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਕੈਂਪ ਜਾਰੀ ਰਹਿਣਗੇ। ਉਨ੍ਹਾਂ ਕਿਹਾ ਸਰਕਾਰ ਦਾ ਮਕਸਦ ਹੈ ਕਿ ਆਮ ਲੋਕਾਂ ਦੀ ਆਪਣੇ ਸਰਕਾਰੀ ਕੰਮ ਨੂੰ ਕਰਵਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਰੋਕੀ ਜਾ ਸਕੇ।

ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਲਈ ਸਮੇਂ ਸਮੇਂ ਤੇ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਆ ਸਕਦੇ ਹਨ।

Leave a Reply

Your email address will not be published. Required fields are marked *