ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 28 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੰਜਾਬ (ਕੰਟਰੋਲ ਆਫ਼ ਨੋਇਸਜ਼) ਐਕਟ, 1956 ਦੇ ਸੈਕਸ਼ਨ 3 ਤੇ 4 ਦੇ ਅਧੀਨ ਜ਼ਿਲ੍ਹੇ ਚ ਪੈਂਦੇ 5 ਵਿਧਾਨ ਸਭਾ ਹਲਕੇ ਅਤੇ ਲੋਕ ਸਭਾ ਹਲਕਾ 09 ਫਰੀਦਕੋਟ (ਐਸਸੀ) ਅਧੀਨ ਪੈਂਦੇ 1 ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਾਰੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ 11 ਬਠਿੰਡਾ ਸੰਸਦੀ ਹਲਕਾ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਦੇ ਉਦੇਸ਼ਾਂ ਲਈ ਲਾਊਡ ਸਪੀਕਰਾਂ ਅਤੇ ਅਜਿਹੇ ਯੰਤਰਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਜਾਰੀ ਕਰਨ ਲਈ ਅਧਿਕਾਰਤ ਕਰ ਦਿੱਤਾ ਹੈ।

ਉਕਤ ਪ੍ਰਵਾਨਗੀ ਭਾਰਤ ਦੇ ਚੋਣ ਕਮਿਸ਼ਨ ਜਾਂ ਹੋਰ ਸਮਰੱਥ ਅਥਾਰਟੀ ਦੁਆਰਾ ਸਮੇਂ-ਸਮੇਂ ‘ਤੇ ਜਾਰੀ ਕੀਤੇ ਹੋਰ ਨਿਰਦੇਸ਼ ਅਤੇ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ਼ ਨੋਇਸਜ਼) ਐਕਟ 1956 ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਸਾਰੇ ਨਿਯਮਾਂ ਦੇ ਅਨੁਸਾਰ ਦਿੱਤੀ ਜਾਵੇਗੀ।

ਇਹ ਹੁਕਮ ਭਾਰਤੀ ਚੋਣ ਕਮਿਸ਼ਨ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *