Friday, March 13
Shadow

ਨਗਰ ਕੀਰਤਨ ਵਾਲੇ ਰੂਟ ਉਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਅੰਮ੍ਰਿਤਸਰ 14 ਅਕਤੂਬਰ 2024—

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਵਿੱਚ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੂਰਬ ਮੌਕੇ ਮਿਤੀ 18 ਅਕਤੂਬਰ ਅਤੇ 19 ਅਕਤੂਬਰ 2024 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਸ਼ਰਾਬ ਦੇ ਠੇਕੇਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ।

        ਦੱਸਣਯੋਗ ਹੈ ਕਿ ਜਨਰਲ ਮੈਨੇਜਰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਸ ਸਬੰਧੀ ਮੰਗ ਪੱਤਰ ਦੇ ਕੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ 18 ਅਕਤੂਬਰ  ਅਤੇ 19 ਅਕਤੂਬਰ 2024 ਵਾਲੇ ਦਿਨ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਸੀ। ਜਿਲਾ ਮੈਜਿਸਟਰੇਟ ਨੇ ਇਹ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published. Required fields are marked *