Tuesday, March 10
Shadow

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਬੀਤੇ ਕੱਲ੍ਹ ਅਤੇ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵਕੀਲਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨੂੰ ਅਪੀਲ ਕੀਤੀ ਕਿ ਕਿ ਉਹ ਵੱਧ ਤੋਂ ਵੱਧ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕਰਵਾਉਣ ਲਈ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ  ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ  ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ।

Leave a Reply

Your email address will not be published. Required fields are marked *