ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ

ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਕਪਿਲ ਸ਼ਰਮਾ ਦੀ ਅਗਵਾਈ ਵਿੱਚ ਅੱਜ ਜੋਨ ਪੱਧਰ ਤੇ ਸਕੂਲਾਂ ਵਿੱਚ ਨਾਟਕਾਂ ਦਾ ਆਯੋਜਨ ਕੀਤਾ ਗਿਆ ।
ਜਿਕਰਯੋਗ ਹੈ ਕਿ ਇਹ ਨਾਟਕ ਡਾ ਸੰਜੀਵ ਕੁਮਾਰ ਜੀ (ਪੀ ਸੀ ਐਸ) ਐਸ ਡੀ ਐਮ ਮਲੋਟ ਦੁਆਰਾ ਲਿਖਿਆ ਗਿਆ ਹੈ।

ਜਿ਼ਲ੍ਹੇ ਦੇ 10 ਜੋਨਾਂ ਦੇ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ  ਵਿਖੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।ਇਹਨਾਂ ਜੋਨ ਪੱਧਰੀ ਨਾਟਕ ਮੁਕਾਬਲਿਆਂ ਵਿੱਚ ਜਿ਼ਲ੍ਹੇ ਦੇ ਨਾਲ ਸਬੰਧਿਤ 200 ਸਕੁਲਾਂ ਦੇ ਲੱਗਭਗ 2000 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ  ਡਾ. ਸੰਜੀਵ ਕੁਮਾਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਮਲੋਟ  ਅਤੇ ਡਿਪਟੀ ਡੀਓ ਸ੍ਰੀ ਕਪਿਲ ਸ਼ਰਮਾਂ  ਵੱਲੋਂ ਸਾਰੇ ਸਥਾਨਾਂ ਤੇ ਜਾ ਕੇ ਨਾਟਕ ਵਿੱਚ ਹਿੱਸਾ ਲੈਣ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਨਾਟਕ ਨਾਲ ਸਬੰਧਤ ਸਵਾਲ ਵੀ ਪੁੱਛੇ ਸਹੀ ਉਤੱਰ ਦੇਣ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦਿੱਤੀ ਗਈ ਅਤੇ ਭਾਗ ਲੈਣ ਵਾਲੀਆਂ ਸਾਰੀਆਂ ਨਾਟਕ ਟੀਮਾਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਉਨ੍ਹਾਂ ਦੱਸਿਆ ਕਿ ਜੋਨ ਪੱਧਰ ਤੇ ਜੇਤੂ ਸਕੂਲਾਂ ਦੇ ਤਹਿਸੀਲ ਪੱਧਰੀ ਮੁਕਾਬਲੇ ਜਿਲ੍ਹੇ ਵਿੱਚ ਵੱਖ ਵੱਖ ਸਥਾਨਾਂ ਮਿਮਿਟ ਮਲੋਟ, ਰੈਡ ਕਰਾਸ ਭਵਨ ਮੁਕਤਸਰ ਸਾਹਿਬ, ਜੇ ਐਨ ਵੀ ਡੀ ਏ ਵੀ ਸਕੂਲ ਗਿੱਦੜਬਾਹਾ ਵਿਖੇ 01 ਅਗਸਤ 2024 ਸਵੇਰੇ 9.00 ਵਜੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਦੀਆਂ ਟੀਮਾਂ ਨੂੰ ਸਬ ਡਵੀਜ਼ਨ ਮਲੋਟ ਵਿੱਚ  ਡਾਇਰੈਕਟ ਐਂਟਰੀ ਮਿਲੀ ਹੈ,ਉਨ੍ਹਾਂ ਜੇਤੂ ਸਕੂਲਾਂ ਨੂੰ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *