Friday, March 13
Shadow

ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਬਠਿੰਡਾ, 9 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀਮਤੀ ਇਨਾਯਤ ਦੀ ਰਹਿਨੁਮਾਈ ਹੇਠ ਸਥਾਨਕ ਤਹਿਸੀਲ ਦਫ਼ਤਰ ਵਿਖੇ ਦਿਵਿਆਂਗ (PWD) ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਸਵੀਪ ਟੀਮ ਵੱਲੋਂ ਦਿਵਿਆਂਗ (PWD) ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਗਿਆ।

ਇਸੇ ਤਰ੍ਹਾਂ ਹੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਥਾਨਕ ਕੁਸ਼ਟ ਆਸ਼ਰਮ ਵਿਖੇ ਵੀ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਬਠਿੰਡਾ ਸ਼ਹਿਰੀ ਦੀ ਸਵੀਪ ਟੀਮ ਦੇ ਮੈਂਬਰ ਮੌਜੂਦ ਰਹੇ।

Leave a Reply

Your email address will not be published. Required fields are marked *