ਬਲਾਕ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ

ਫਿਰੋਜ਼ਪੁਰ, 19 ਜਨਵਰੀ 2024 (   ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਪ੍ਰਧਾਨਗੀ ਹੇਠ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਦੇਵ ਸਮਾਜ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਜ਼ਿੱਥੇ ਲੋਹੜੀ ਨਾਲ ਸਬੰਧਿਤ ਗੀਤ ਅਤੇ ਡਾਂਸ ਆਦਿ ਪੇਸ਼ ਕੀਤਾ ਗਿਆ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਨਵਜੰਮੀਆਂ ਧੀਆਂ ਅਤੇ 21 ਹੋਰ ਲੜਕੀਆਂ ਨੂੰ ਸੂਟ, ਕੰਬਲ ਅਤੇ ਸ਼ਾਲ ਆਦਿ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

          ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਇਸ ਮੌਕੇ ਕਿਹਾ ਕਿ ਲੜਕੀਆਂ ਨੂੰ ਹਰੇਕ ਖੇਤਰ ‘ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ ਹੈ ਅਤੇ ਅਜੋਕੇ ਸਮੇਂ ‘ਚ ਲੜਕੀਆਂ ਲਈ ਹਰੇਕ ਖੇਤਰ ਵਿੱਚ ਮੌਕੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਕੁੜੀਆਂ ਸਾਡਾ ਮਾਣ ਹਨ, ਇਸ ਕਾਰਨ ਸਾਨੂੰ ਸਭਨਾਂ ਨੂੰ ਕੁੜੀਆਂ ਨੂੰ ਪਿਆਰ ਤੇ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਉਨਾਂ ਦੀ ਪੜ੍ਹਾਈ ਤੇ ਵਿਸ਼ੇਸ਼ ਧਿਆਨ ਦੇ ਕੇ ਉਨਾਂ ਨੂੰ ਸਮਾਜ ਵਿੱਚ ਆਪਣੇ ਪੈਰਾਂ ਤੇ ਖੜਾ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸੇ ਮਕਸਦ ਨਾਲ ਸਰਕਾਰ ਵੱਲੋਂ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ ਹੈ ਤਾਂ ਜੋ ਲੋਕਾਂ ਵਿੱਚ ਜਾਗਰੂਕਤਾ ਪੈਦਾ ਹੋਵੇ ਅਤੇ ਸਮਾਜ ਵਿੱਚ ਧੀਆਂ ਨੂੰ ਬਰਾਬਰ ਦਾ ਸਨਮਾਨ ਮਿਲੇ।

          ਇਸ ਮੌਕੇ ਪ੍ਰਿੰਸੀਪਲ ਦੇਵ ਸਮਾਜ ਸਕੂਲ ਸੁਨੀਤਾ ਰੰਗਬੁੱਲਾ, ਬਲਾਕ ਕੁਆਰਡੀਨੇਟਰ ਸਤਨਾਮ ਸਿੰਘ, ਤਜਿੰਦਰ ਸਿੰਘ, ਸੁਪਰਵਾਈਜ਼ਰ ਸੁਰਿੰਦਰ ਕੌਰ, ਵੀਨਾ ਰਾਨੀ, ਮਨਦੀਪ ਕੌਰ ਸਮੇਤ ਆਂਗਣਵੜੀ ਵਰਕਰ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *