Shadow

ਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚਾਉਣਾ ਹੀ ਸਾਡਾ ਸੰਕਲਪ – ਕੇਂਦਰੀ ਮੰਤਰੀ ਮਨੋਹਰ ਲਾਲ

ਚੰਡੀਗੜ੍ਹ, 1 ਮਈ – ਕੇਂਦਰੀ ਊਰਜਾਰਿਹਾਇਸ਼ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੌਰੇ ਦੌਰਾਨ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਲਈ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ 40 ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂਸਰਪੰਚਾਂ ਅਤੇ ਪਿੰਡ ਦੇ ਮਾਣਯੋਗ ਵਿਅਕਤੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਜਨ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਮੁਲਾਂਕਣ ਕੀਤਾ ਅਤੇ ਪੰਚਾਇਤਾਂ ਦੀ ਆਮਦਨ ਦੇ ਸਰੋਤ ਵਧਾਉਣ ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਜਿਨ੍ਹਾਂ ਗ੍ਰਾਮ ਪੰਚਾਇਤਾਂ ਕੋਲ ਵਿਕਾਸ ਕਾਰਜਾਂ ਲਈ ਜਗ੍ਹਾ ਉਪਲਬਧ ਨਹੀਂ ਹੈਉਨ੍ਹਾਂ ਨੂੰ ਵੀ ਸਾਲਾਨਾ ਬਜਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਭਰੋਸਾ ਦਿੱਤਾ ਕਿ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਕੇਂਦਰ ਅਤੇ ਰਾਜ ਸਰਕਾਰ ਤੋਂ ਇਲਾਵਾ ਸੰਸਦ ਮੈਂਬਰ ਫੰਡਵਿਧਾਇਕ ਫੰਡ ਅਤੇ ਸੀ.ਐਸ.ਆਰ. ਫੰਡ ਵੀ ਉਪਲਬਧ ਕਰਵਾਏ ਜਾਣਗੇਤਾਂ ਜੋ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ। ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਸਰਪੰਚਾਂ ਅਤੇ ਪਿੰਡ ਦੇ ਮਾਣਯੋਗ ਵਿਅਕਤੀਆਂ ਨਾਲ ਵੱਖ-ਵੱਖ ਮੀਟਿੰਗਾਂ ਕਰਨ ਬਾਅਦ ਮੀਡੀਆ ਨਾਲ ਮੁਖ਼ਾਤਬ ਹੋ ਰਹੇ ਸਨ।

ਉਨ੍ਹਾਂ ਦੱਸਿਆ ਕਿ ਵਿਕਾਸ ਯੋਜਨਾਵਾਂ ਨੂੰ ਪ੍ਰਭਾਵੀ, ਪਾਰਦਰਸ਼ੀ ਅਤੇ ਸਮੇਂ ਸਿਰ ਲਾਗੂ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਵਿੱਚ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਅਤੇ ਜਿਹੜੇ ਕੰਮ ਸ਼ੁਰੂ ਨਹੀਂ ਹੋਏਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ 40 ਪਿੰਡਾਂ ਤੋਂ ਬਾਅਦ ਜ਼ਿਲ੍ਹੇ ਦੀਆਂ ਸਾਰੀਆਂ 395 ਗ੍ਰਾਮ ਪੰਚਾਇਤਾਂ ਵਿੱਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਕਸਤ ਭਾਰਤ – ਵਿਕਸਤ ਹਰਿਆਣਾ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਅਸੀਂ ਸਾਰੇ ਮਿਲ ਕੇ ਲਗਾਤਾਰ ਕੰਮ ਕਰ ਰਹੇ ਹਾਂ। ਕੋਈ ਵੀ ਯੋਗ ਵਿਅਕਤੀ ਸ਼ਾਸਨ ਦੀ ਸਕੀਮ ਤੋਂ ਵਾਂਝਾ ਨਾ ਰਹੇਅੰਤਿਮ ਛੋਰ ਵਿੱਚ ਖੜ੍ਹੇ ਵਿਅਕਤੀ ਤੱਕ ਸੁਸ਼ਾਸਨ ਦਾ ਲਾਭ ਪਹੁੰਚੇਇਹੀ ਸਾਡਾ ਸੰਕਲਪ ਹੈ।

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਚੁਣੇ ਗਏ 40 ਪਿੰਡਾਂ ਵਿੱਚ ਮੁੱਖ ਤੌਰ ਤੇ ਗ੍ਰਾਮ ਸਕੱਤਰੇਤਵਿਆਯਾਮਸ਼ਾਲਾਸ਼ਿਵਧਾਮਫਿਰਨੀਸਟ੍ਰੀਟ ਲਾਈਟਸਕੂਲ ਅਤੇ ਈ-ਲਾਈਬ੍ਰੇਰੀਤਾਲਾਬਸੀਵਰੇਜ ਆਦਿ ਨੂੰ ਪ੍ਰਾਥਮਿਕਤਾ ਅਧਾਰ ਤੇ ਦਰੁਸਤ ਕਰਨ ਦੀ ਯੋਜਨਾ ਬਣਾਈ ਗਈ ਹੈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਸਾਰੇ ਕੰਮ ਜਮੀਨੀ ਪੱਧਰ ਤੇ ਨਜ਼ਰ ਆਉਣ ਅਤੇ ਲੋਕਾਂ ਨੂੰ ਸਹੂਲਤਾਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਹੋ ਚੁੱਕੇ ਹਨ ਉਨ੍ਹਾਂ ਦੀ ਨਿਗਰਾਨੀ ਵੀ ਰੱਖੀ ਜਾਵੇ ਅਤੇ ਸਮੇਂ ਸਿਰ ਮੁਰੰਮਤ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੇ ਭਾਟੀਆਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣਨੀਲੋਖੇੜੀ ਦੇ ਵਿਧਾਇਕ ਸ੍ਰੀ ਭਗਵਾਨ ਦਾਸ ਕਬੀਰਪੰਥੀਕਰਨਾਲ ਦੇ ਵਿਧਾਇਕ ਸ੍ਰੀ ਜਗਮੋਹਨ ਆਨੰਦਅਸੰਧ ਦੇ ਵਿਧਾਇਕ ਸ੍ਰੀ ਯੋਗਿੰਦਰ ਰਾਣਾਡੀ.ਸੀ. ਡਾ. ਆਨੰਦ ਕੁਮਾਰ ਸ਼ਰਮਾਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *