Friday, November 20
Shadow

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ‘ਚ ਦਰਜਨ ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ ਦੀ ਹੋਏ ਸ਼ਾਮਿਲ

ਫਾਜ਼ਿਲਕਾ 19 ਨਵੰਬਰ 2026… ਅੱਜ ਫਾਜ਼ਿਲਕਾ ਦੇ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਹੋਰ ਬੱਲ ਮਿਲਿਆ, ਜਦੋਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਦਰਜਨ ਤੋਂ ਵੱਧ ਪਰਿਵਾਰ ਆਮ ਆਮਦੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਖੁਸ਼ ਹੋ ਕੇ ਵੱਖ ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਲਈ ਆਮ ਆਦਮੀ ਪਾਰਟੀ ਦੇ ਦਰਵਾਜੇ ਹਮੇਸ਼ਾ ਖੁੱਲੇ ਹਨ, ਕੋਈ ਵੀ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਸਕਦਾ ਹੈ। ਉਸ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਲੋਕਾਂ ਦੇ ਕੰਮ ਕਰ ਰਹੀ ਹੈ|ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ|
ਪਾਰਟੀ ਨਾਲ ਜੁੜਦਿਆਂ ਪਰਿਵਾਰਾਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਤੇ ਮਾਣ ਮਹਿਸੂਸ ਹੋਇਆ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਅਤੇ ਮੁਫ਼ਤ ਇਲਾਜ ਵਰਗੀਆਂ ਚੰਗੀਆਂ ਸਹੂਲਤਾਂ ਤੋਂ ਖੁਸ਼ ਹੋ ਕੇ ਉਹ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ ਅਮਿਤ ਰਿਣਵਾ, ਬਲਾਕ ਪ੍ਰਧਾਨ ਦਲੀਪ ਸਹਾਰਨ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਹਰਜੀਤ ਸਿੰਘ ਬਿੱਟੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *