ਪੈਂਟਾਵੈਲੈਂਟ ਟੀਕਾਕਰਨ ਮੁਹਿੰਮ 31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ

ਫ਼ਿਰੋਜ਼ਪੁਰ,26 ਦਸੰਬਰ (          ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ  ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ।
             ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਇਸ ਤਹਿਤ ਪੈਂਟਾਵੈਲੈਂਟ ਦੇ ਨਾਲ-ਨਾਲ ਸਾਰੀ ਮੁਕੰਮਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨੂੰ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਖਤਰਨਾਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
               ਜ਼ਿਲ੍ਹਾ ਮਾਸ ਮੀਡੀਆ ਅਫਸਰ  ਸੰਜੀਵ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਦਾ ਪੂਰਨ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਪੈਸ਼ਲ ਮੁਹਿੰਮ ਹੇਠ ਪੰਜ ਖ਼ਤਰਨਾਕ ਬਿਮਾਰੀਆਂ ਗਲਘੋਟੁ, ਕਾਲੀ ਖੰਘ,ਟੈਟਨਸ, ਕਾਲਾ ਪੀਲੀਆ ਅਤੇ ਦਿਮਾਗ਼ੀ ਬੁਖ਼ਾਰ ਤੋਂ ਬਚਾਓ ਲਈ ਪੈਂਟਾਵੈਲੈਂਟ ਟੀਕਾ ਇੱਕ ਸਾਲ ਤੱਕ ਦੇ ਬੱਚਿਆਂ ਨੂੰ ਲਗਇਆ ਜਾ ਰਿਹਾ ਹੈ। ਜਿੰਨਾ ਬੱਚਿਆਂ ਦੇ ਇਹ ਟੀਕਾ ਕਿਸੇ ਵੀ ਕਾਰਨ ਤੋਂ ਲੱਗਣਾ ਰਹਿ ਗਿਆ ਹੈ, ਓਹਨਾਂ ਦੇ ਮਾਪੇ ਇੱਸ ਸਪੈਸ਼ਲ ਮੁਹਿੰਮ ਹੇਠ ਬੱਚਿਆਂ ਦਾ ਟੀਕਾਕਰਣ ਜ਼ਰੂਰ ਕਰਵਾ ਸੱਕਦੇ ਹਨ। ਮਾਪੇ ਆਪਣੇ ਬੱਚਿਆਂ ਦੇ ਸਿਹਤਮੰਦ ਜੀਵਨ ਲਈ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣ ਤਾਂ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ।

Leave a Reply

Your email address will not be published. Required fields are marked *