Monday, March 9
Shadow

ਪਲੇਸਮੈਂਟ ਕੈਂਪ 19 ਜੂਨ ਨੂੰ : ਜਸਪ੍ਰੀਤ ਸਿੰਘ

ਬਠਿੰਡਾ 18 ਜੂਨ:  ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲੜੀ ਤਹਿਤ 19 ਜੂਨ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਸ਼੍ਰੀਮਤੀ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੁਖਰਾਜ ਹੈਲਥ ਕੇਅਰ ਕੰਪਨੀ ਵੱਲੋਂ ਵੈਲਨੈਸ ਅਡਵਾਈਜ਼ਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਣੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਦਸਵੀਂ/ਬਾਰਵੀਂ ਜਾਂ ਇਸ ਤੋਂ ਉੱਪਰ ਦੀ ਪੜ੍ਹਾਈ ਕੀਤੀ ਹੋਣੀ ਜ਼ਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਇਸਤਰੀ ਉਮੀਦਵਾਰ ਦੋਵੇਂ ਪ੍ਰਾਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਦੀ ਹੱਦ 18 ਤੋਂ 25 ਸਾਲ ਅਤੇ ਘੱਟੋ-ਘੱਟ ਤਨਖਾਹ 8,000 ਤੋਂ 14,000/- ਰੁਪਏ ਪ੍ਰਤੀ ਮਹੀਨਾ ਹੋਵੇਗੀ ਅਤੇ ਹੋਰ ਭੱਤੇ ਵੀ ਦਿੱਤੇ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇੰਟਰਵੀਓ ਲਈ ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 19 ਜੂਨ 2024 ਨੂੰ ਸਵੇਰੇ 10 ਵਜੇ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ। ਹੋਰ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Leave a Reply

Your email address will not be published. Required fields are marked *