ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ ਲੈਣ – ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 17 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ ‘ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਇਸੇ ਤਰ੍ਹਾਂ, ਸਾਰੇ ਪੈਂਫਲੈਟਾਂ, ਪੋਸਟਰਾਂ ਅਤੇ ਹੈਂਡਬਿਲਾਂ ਆਦਿ ‘ਤੇ ਪ੍ਰਕਾਸ਼ਕ, ਪ੍ਰਿੰਟਰ ਦੇ ਨਾਮ ਤੋਂ ਇਲਾਵਾ ਛਪੀਆਂ ਕਾਪੀਆਂ ਦੀ ਗਿਣਤੀ ਅਤੇ ਪ੍ਰਕਾਸ਼ਕ ਦਾ ਘੋਸ਼ਣਾ ਪੱਤਰ ਇਸ ਪ੍ਰਕਾਸ਼ਨ ਸੰਬੰਧੀ ਸਾਰੀ ਜਾਣਕਾਰੀ ਦੇ ਨਾਲ ਜਮ੍ਹਾ ਕਰਨਾ ਲਾਜ਼ਮੀ ਹੈ।

ਇਸ ਤੋਂ ਇਲਾਵਾ, ਨਿੱਜੀ ਇਮਾਰਤਾਂ ‘ਤੇ ਸਿਆਸੀ ਹੋਰਡਿੰਗ/ਬੈਨਰਾਂ/ਪੋਸਟਰਾਂ ਲਈ ਨਿੱਜੀ ਜਾਇਦਾਦਾਂ ਦੇ ਮਾਲਕਾਂ ਦੀ ਸਹਿਮਤੀ ਲੋੜੀਂਦੀ ਹੋਵੇਗੀ ਅਤੇ ਅਜਿਹੀਆਂ ਸੂਚੀਆਂ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਅਤੇ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਵੇ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Leave a Reply

Your email address will not be published. Required fields are marked *