ਪਿਛਲੇ ਸਾਲ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ ਚੈਕ ਤਕਸੀਮ ਕਰਨ ਦੀ ਲੜੀ ਤਹਿਤ 1 ਲੱਖ 20 ਹਜਾਰ ਰੁਪਏ ਦੇ ਚੈਂਕ ਭੇਂਟ

ਫਾਜ਼ਿਲਕਾ 5 ਅਗਸਤ

ਪੰਜਾਬ ਸਰਕਾਰ ਸਰਹੱਦੀ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਾਲ 2023 ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਹੜ ਪ੍ਰਭਾਵਿਤ ਖੇਤਰਾਂ ਦੇ ਪਿੰਡਾਂ/ਢਾਣੀਆਂ ਨੂੰ ਰਾਹਤ ਵਜੋਂ ਚੈਕ ਭੇਟ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੜ ਪ੍ਰਭਾਵਿਤ ਪਿੰਡਾਂ ਦੇ 55 ਜਣਿਆਂ ਨੂੰ 1 ਲੱਖ 20 ਹਜਾਰ ਦੇ ਚੈਂਕ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਭੇਟ ਕੀਤੇ।

ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਅੱਖੀ ਘੜੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਹੜਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਤੇ ਹੁਣ ਹੜਾਂ ਅਤੇ ਭਾਰੀ ਬਾਰਿਸ਼ਾਂ ਨਾਲ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ ਜਾ ਰਹੀ! ਉਹਨਾਂ ਕਿਹਾ ਕਿ ਪਿੰਡ ਤੇਜਾ ਰੁਹੇਲਾ, ਲਾਧੂਕਾ, ਕਰਨੀ ਖੇੜਾ, ਮੰਡੀ ਹਜੂਰ ਸਿੰਘ ਆਦਿ ਪਿੰਡ ਦੇ ਹੜਾਂ ਨਾਲ ਨੁਕਸਾਨੇ ਮਕਾਨਾਂ ਦੇ ਲੋਕਾਂ ਨੂੰ ਚੈੱਕ ਭੇਂਟ ਕੀਤੇ ਗਏ ਹਨ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਨੂੰ ਵੀ ਖੁਸ਼ਹਾਲ ਬਣਾਉਣ ਲਈ ਪੁਰਜੋਰ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ।  ਇਸ ਮੌਕੇ ਕਾਨੂੰਗੋ ਦਫ਼ਤਰ ਤੋਂ ਰਵਿੰਦਰ ਪਾਲ ਸਮੇਤ ਹੜ ਪ੍ਰਭਾਵਿਤ ਪਿੰਡਾਂ ਦੇ ਲੋਕ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ।

Leave a Reply

Your email address will not be published. Required fields are marked *