ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 27 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਹੁਕਮ ਜਾਰੀ ਹੋਣ ਦੀ ਮਿਤੀ ਤੋਂ 16 ਅਕਤੂਬਰ 2024 ਤੱਕ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਕਰਦਿਆਂ ਕਿਹਾ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾ ਕਰਵਾਉਣ।

ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ( ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ), ਜਿੰਨ੍ਹਾਂ ਨੂੰ ਜ਼ੈੱਡ ਪੁਲਿਸ ਸਕਿਊਰਟੀ ਮਿਲੀ ਹੋਵੇ ਜਾਂ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।

ਹੁਕਮ ਜਾਰੀ ਹੋਣ ਦੀ ਮਿਤੀ ਤੋਂ ਮਿਤੀ 16 ਅਕਤੂਬਰ 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *